ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰ ਬੱਚੇ ਨੂੰ ਖੇਡਾਂ ’ਚ ਹਿੱਸਾ ਲੈਣਾ ਚਾਹੀਦੈ: ਕਟਾਰੀਆ

10:38 AM Sep 11, 2024 IST
ਬਲਾਚੌਰ ਵਿੱਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਅਤੇ ਪਤਵੰਤੇ। -ਫੋਟੋ: ਗਹੂੰਣ

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 10 ਸਤੰਬਰ
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਤਹਿਤ ਵੱਖ-ਵੱਖ ਬਲਾਕਾਂ ਵਿੱਚ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਬਲਾਕ ਬਲਾਚੌਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਅਤੇ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ (ਬਲਾਕ ਬਲਾਚੌਰ ਵਿੱਚ ਅਤੇ ਪਿੰਡ ਬਕਾਪੁਰ ਵਿਖੇ ਫੁੱਟਬਾਲ, ਸ.ਸ.ਸ.ਸ ਛਦੌੜੀ (ਬਲਾਕ ਸੜੋਆ) ਵਿੱਚ ਅਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆਂ। ਟੂਰਨਾਮੈਂਟ ਵਿੱਚ ਵਿਧਾਇਕ ਬੀਬੀ ਸੰਤੋਸ਼ ਕਟਾਰੀਆ, ਐੱਸਡੀਐੱਮ ਬਲਾਚੌਰ ਰਵਿੰਦਰ ਕੁਮਾਰ ਬਾਂਸਲ ਅਤੇ ਸਤਨਾਮ ਸਿੰਘ ਜਲਾਲਪੁਰ (ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਬਲਾਕ) ਬਲਾਚੌਰ ਵਿਖੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਅਤੇ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬਲਾਚੌਰ ਵਿਖੇ ਪਹਿਲੇ ਦਿਨ ਹੋਏ ਖੇਡ ਮੁਕਾਬਲਿਆਂ ਵਿੱਚ ਅਥਲੈਟਿਕ ਦੇ ਮੁਕਾਬਲਿਆਂ ਵਿਚ ਅੰਡਰ 17 ਲੜਕੇ 1500 ਮੀਟਰ ਵਿਚ ਅੰਕੁਰ ਨੇ ਪਹਿਲਾ, ਪੰਕਜ ਨੇ ਦੂਜਾ ਅਤੇ ਹਰਸ਼ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 (ਲੜਕੀਆਂ) 200 ਮੀਟਰ ਵਿੱਚ ਜਪਜੋਤ ਕੌਰ ਨੇ ਪਹਿਲਾ, ਮੰਨਤ ਨੇ ਦੂਜਾ ਅਤੇ ਅੰਸ਼ੂ ਨੇ ਤੀਜਾ ਸਥਾਨ ਹਾਸਲ ਕੀਤਾ। 600 ਮੀਟਰ ਲੜਕਿਆਂ ਵਿੱਚ ਗੁਰਵੀਰ ਸਿੰਘ ਨੇ ਪਹਿਲਾ, ਤੇਜਸ ਸ਼ਰਮਾ ਨੇ ਦੂਜਾ ਅਤੇ ਵਿਕਾਸ ਨੇ ਤੀਜਾ ਸਥਾਨ ਹਾਸਲ ਕੀਤਾ।
ਬਲਾਕ ਸੜੋਆ ਵਿੱਚ ਹੋਏ ਖੇਡ ਮੁਕਾਬਲਿਆ ਵਿੱਚ ਕਬੱਡੀ ਸਰਕਲ ਦੇ ਮੁਕਾਬਲਿਆਂ ਵਿੱਚ ਅੰਡਰ 14 ਵਿੱਚ ਟੋਰੋਵਾਲ ਨੇ ਪਹਿਲਾ ਸਥਾਨ ਅਤੇ ਚੰਦਿਆਣੀ ਖੁਰਦ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਵਿੱਚ ਚੰਦਿਆਣੀ ਖੁਰਦ ਨੇ ਪਹਿਲਾ ਅਤੇ ਕਰੀਮਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

Advertisement

Advertisement