ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੀਆਂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ: ਭਾਂਵਰਾ

07:28 AM Aug 11, 2024 IST
ਲੋਕਾਂ ਨੂੰ ਘਰ-ਘਰ ਜਾ ਕੇ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਮੋਹਨ ਲਾਲ ਭਾਂਵਰਾ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 10 ਅਗਸਤ
ਕਾਂਗਰਸ ਅਨੁਸੂਚਿਤ ਜਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਮੋਹਨ ਲਾਲ ਭਾਂਵਰਾ ਨੇ ਅੱਜ ਸ਼ਾਹਬਾਦ ਦੇ ਬਾਜ਼ਾਰਾਂ ਵਿੱਚ ਡੋਰ ਟੂ ਡੋਰ ਮੁਹਿੰਮ ਚਲਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਚਲਾਏ ਜਾ ਰਹੀ ਮੁਹਿੰਮ ‘ਹਰਿਆਣਾ ਮਾਂਗੇ ਹਿਸਾਬ’ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਪ੍ਰੇਸ਼ਾਨ ਹੈ। ਸਰਕਾਰ ਨੇ ਕਿਸਾਨਾਂ ਨੂੰ ਕੁੱਟਿਆ ਤੇ ਲੋਕਾਂ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ’ਤੇ ਚੱਲੀਆਂ ਸਰਕਾਰਾਂ ਹਮੇਸ਼ਾ ਤਬਾਹ ਹੋਈਆਂ ਹਨ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਵੱਡੇ-ਵੱਡੇ ਵਾਅਦੇ ਕਰ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਭਾਜਪਾ ਝੂਠੇ ਐਲਾਨ ਕਰ ਕੇ ਕਰਕੇ ਲੋਕਾਂ ਨੂੰ ਭਰਮਾ ਰਹੀ ਹੈ ਪਰ ਹੁਣ ਸੂਬੇ ਦੇ ਲੋਕ ਇਨ੍ਹਾਂ ਦੇ ਲਾਰਿਆਂ ਵਿੱਚ ਨਹੀਂ ਆਉਣਗੇ।
ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ 70 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰ ਕੇ ਇਤਿਹਾਸ ਸਿਰਜੇਗੀ ਤੇ ਲੋਕ ਭਾਜਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜਬਤ ਕਰਾਉਣਗੇ। ਭਾਂਵਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ 10 ਦੀਆਂ 10 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ ਪਰ ਲੋਕਾਂ ਨੇ ਉਨ੍ਹਾਂ ਨੂੰ ਪੰਜ ਸੀਟਾਂ ’ਤੇ ਹੀ ਸੀਮਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪਿਛਲੇ 10 ਸਾਲਾਂ ਤੋਂ ਭਾਜਪਾ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਤੇ ਹੁਣ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਫਾਇਆ ਹੋ ਜਾਵੇਗਾ।

Advertisement

Advertisement