For the best experience, open
https://m.punjabitribuneonline.com
on your mobile browser.
Advertisement

ਭਾਜਪਾ ਸਰਕਾਰ ਤੋਂ ਹਰ ਵਰਗ ਦੁਖੀ: ਬਜਰੰਗ ਦਾਸ

06:36 AM Apr 11, 2024 IST
ਭਾਜਪਾ ਸਰਕਾਰ ਤੋਂ ਹਰ ਵਰਗ ਦੁਖੀ  ਬਜਰੰਗ ਦਾਸ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮਹਾਂਵੀਰ ਮਿੱਤਲ
ਜੀਂਦ, 10 ਅਪਰੈਲ
ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਬੁਲਾਰੇ ਤੇ ਕੌਮੀ ਵਪਾਰੀ ਆਗੂ ਬਜਰੰਗ ਦਾਸ ਗਰਗ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਦੇ ਸ਼ਾਸਨ ਕਾਲ ਵਿੱਚ ਕਿਸਾਨ, ਵਪਾਰੀ, ਮਜ਼ਦੂਰ, ਕਰਮਚਾਰੀ ਅਤੇ ਆਮ ਵਰਗ ਪ੍ਰੇਸ਼ਾਨ ਹੈ ਅਤੇ ਇਸ ਸਰਕਾਰ ਤੋਂ ਮੁਕਤੀ ਚਾਹੁੰਦੇ ਹਨ। ਇੱਥੇ ਵਪਾਰੀ ਪ੍ਰਤੀਨਿਧੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗਰਗ ਨੇ ਕਿਹਾ ਕਿ ਭਾਜਪਾ ਦੀ ਕਥਣੀ ਅਤੇ ਕਰਨੀ ਵਿੱਚ ਅੰਤਰ ਰਿਹਾ ਹੈ। ਇਸੇ ਲਈ ਅੱਜ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਥਾਂ-ਥਾਂ ਉੱਤੇ ਸਖ਼ਤ ਵਿਰੋਧ ਹੋ ਰਿਹਾ ਹੈ। ਲੋਕੀ ਕਾਲੇ ਝੰਡੇ ਲੈ ਕੇ ਭਾਜਪਾਈਆਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਲਈ ਕਿਸ ਮੁੱਦੇ ਦੇ ਆਧਾਰ ਉੱਤੇ ਲੋਕਾਂ ਤੋਂ ਵੋਟ ਮੰਗੇਗੀ ਕਿਉਂਕਿ ਇਨ੍ਹਾਂ ਨੇ ਕਿਸਾਨਾਂ, ਵਿਦਿਆਰਥੀਆਂ, ਮਜ਼ਦੂਰਾਂ, ਸਰਕਾਰੀ ਕਰਮਚਾਰੀਆਂ, ਦੇਸ਼ ਦੇ ਖਿਡਾਰੀਆਂ ਅਤੇ ਲੋਕਾਂ ਵੱਲੋਂ ਚੁਣੇ ਗਏ ਸਰਪੰਚਾਂ ਨੂੰ ਭਜਾ-ਭਜਾ ਕੇ ਲਾਠੀਆਂ ਨਾਲ ਮਾਰਿਆ ਹੈ। ਸਰਕਾਰ ਦੀ ਤਾਨਾਸ਼ਾਹੀ ਕਾਰਨ ਦੇਸ਼ ਵਿੱਚ ਲਗਭਗ 750 ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਕਿਸਾਨਾਂ ਉੱਤੇ ਮੁਕੱਦਮੇ ਬਣਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਣ ਦਾ ਕੰਮ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਸਾਸ਼ਨ ਵਿੱਚ ਕਿਸਾਨਾਂ ਨੂੰ ਆਪਣੀ ਫਸਲਾਂ ਵੇਚਣ ਲਈ ਧੱਕੇ ਖਾਣੇ ਪੈ ਰਹੇ ਹਨ। ਆੜ੍ਹਤੀਆਂ ਨੂੰ ਇਸ ਸਰਕਾਰ ਵਿੱਚ ਆੜ੍ਹਤ ਨਹੀਂ ਮਿਲ ਰਹੀ ਤੇ ਮਜ਼ਦੂਰਾਂ ਨੂੰ ਪੱਲੇਦਾਰੀ ਲਈ ਧੱਕੇ ਖਾਣੇ ਪੈ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਮਹਾਵੀਰ ਕੰਪਿਊਟਰ, ਆਈਡੀ ਗੋਇਲ ਅਤੇ ਹੋਰ ਨੇਤਾਵਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।

Advertisement

Advertisement
Author Image

joginder kumar

View all posts

Advertisement
Advertisement
×