‘ਆਪ’ ਦੇ ਰਾਜ ਵਿੱਚ ਹਰ ਵਰਗ ਨਪੀੜਿਆ: ਪ੍ਰਨੀਤ ਕੌਰ
07:30 AM May 30, 2024 IST
ਪੱਤਰ ਪ੍ਰੇਰਕ
ਪਾਤੜਾਂ, 29 ਮਈ
ਹਲਕਾ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਦੇਖ-ਰੇਖ ਹੇਠ ਵਪਾਰੀਆਂ ਨਾਲ ਮੀਟਿੰਗ ਕੀਤੀ। ਪਾਤੜਾਂ ਸ਼ਹਿਰ ਤੇ ਆਲੇ ਦੁਆਲੇ ਦੇ ਵਪਾਰੀਆਂ ਨੇ ਉਨ੍ਹਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦੱਸੀਆਂ। ਕੇਂਦਰ ਵਿੱਚ ਮੁੜ ਤੋਂ ਭਾਜਪਾ ਸਰਕਾਰ ਆਉਣ ਤੇ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਤੈਸ਼ੀ ਹੋਣ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਅਸ਼ਲ ਵਿੱਚ ਦੋ ਸਾਲ ਦੇ ਕਾਰਜਕਾਲ ਦੌਰਾਨ ਹਰ ਵਰਗ ਬੁਰੀ ਤਰ੍ਹਾਂ ਨਪੀੜਿਆ ਗਿਆ ਹੈ।
Advertisement
Advertisement
Related News
Advertisement