ਪੰਜਾਬ ਦੇ ਸਨਅਤਕਾਰਾਂ ਦੀ ਹਰ ਮੁਸ਼ਕਿਲ ਹੱਲ ਕੀਤੀ ਜਾਵੇਗੀ: ਈਟੀਓ
09:05 AM Aug 10, 2023 IST
ਪੱਤਰ ਪ੍ਰੇਰਕ
ਅੰਮ੍ਰਿਤਸਰ, 9 ਅਗਸਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਹਰ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ। ਅੱਜ ਅੰਮ੍ਰਿਤਸਰ ਦੇ ਵੱਡੇ ਸਨਅਤਕਾਰਾਂ ਦੀਆਂ ਤਿੰਨ ਜਥੇਬੰਦੀਆਂ ਜਿਨ੍ਹਾਂ ਵਿਚ ਫੋਕਲ ਪੁਆਇੰਟ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ, ਬੱਲ ਕਲਾਂ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਅਤੇ ਪੰਜਾਬ ਵਪਾਰ ਮੰਡਲ ਸ਼ਾਮਲ ਸਨ, ਕੈਬਨਿਟ ਮੰਤਰੀ ਨੂੰ ਮਿਲਣ ਲਈ ਪੁੱਜੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿਚ ਸਨਅਤਕਾਰਾਂ ਤੇ ਵਪਾਰੀਆਂ ਦਾ ਵੱਡਾ ਯੋਗਦਾਨ ਹੈ, ਜਿਸ ਨੂੰ ਕਦੇ ਅਣਗੌਲ਼ਿਆ ਨਹੀਂ ਕੀਤਾ ਜਾ ਸਕਦਾ।
Advertisement
Advertisement