ਹਰਿਆਣਾ ਸਰਕਾਰ ਦੇ ਫ਼ੈਸਲਿਆਂ ਤੋਂ ਹਰ ਵਰਗ ਖੁਸ਼: ਸੁਨੀਲ ਇੰਦੌਰਾ
07:27 AM Aug 11, 2024 IST
ਪੱਤਰ ਪ੍ਰੇਰਕ
ਰਤੀਆ, 10 ਅਗਸਤ
ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈੈ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸਾਬਕਾ ਸੂਬਾ ਕਾਰਜਕਾਰਨੀ ਮੈਂਬਰ ਅਤੇ ਧਾਨਕ ਸਮਾਜ ਉਤਸਵ ਸਭਾ ਹਰਿਆਣਾ ਦੇ ਪ੍ਰਧਾਨ ਸੁਨੀਲ ਇੰਦੌਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਪੀਐੱਲ ਪਰਿਵਾਰਾਂ ਤੇ ਉੱਜਵਲ ਯੋਜਨਾ ਤਹਿਤ ਆਉਣ ਵਾਲੇ ਅਤੇ 1 ਲੱਖ ਅੱਸੀ ਹਜ਼ਾਰ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਨੂੰ ਗੈਸ ਸਿਲੰਡਰ 500 ਰੁਪਏ ਸਸਤਾ ਕਰਨ ਦੀ ਯੋਜਨਾ ਬਣਾਈ ਹੈ, ਜਿਸ ਤਹਿਤ ਘੱਟੋ-ਘੱਟ 46 ਲੱਖ ਰੁਪਏ ਦਿੱਤੇ ਜਾਣਗੇ। ਸੁਨੀਲ ਇੰਦੌਰਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਵੀ ਇਕ ਲੱਖ ਵੀਹ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ।
Advertisement
Advertisement