For the best experience, open
https://m.punjabitribuneonline.com
on your mobile browser.
Advertisement

‘ਆਪ’, ਕਾਂਗਰਸ ਤੇ ਭਾਜਪਾ ਤੋਂ ਹਰ ਵਰਗ ਦੁਖੀ: ਸ਼ਰਮਾ

07:53 AM May 08, 2024 IST
‘ਆਪ’  ਕਾਂਗਰਸ ਤੇ ਭਾਜਪਾ ਤੋਂ ਹਰ ਵਰਗ ਦੁਖੀ  ਸ਼ਰਮਾ
ਪਟਿਆਲਾ ਵਿੱਚ ਪਾਰਟੀ ਉਮੀਦਵਾਰ ਐਨ.ਕੇ ਸ਼ਰਮਾ ਨਾਲ ਅਕਾਲੀ ਆਗੂ ਤੇ ਵਰਕਰ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਮਈ
ਸੰਸਦੀ ਸੀਟ ਪਟਿਆਲਾ ਤੋਂ ਅਕਾਲੀ ਉਮੀਦਵਾਰ ਐਨ. ਕੇ ਸ਼ਰਮਾ ਵੱਲੋਂ ਇਥੇ ਜੇਲ੍ਹ ਰੋਡ ’ਤੇ ਆਪਣਾ ਮੁੱਖ ਚੋਣ ਦਫ਼ਤਰ ਖੋਲ੍ਹਿਆ ਗਿਆ ਜਿਸ ਦਾ ਉਦਘਾਟਨ ਅੱਜ ਅਕਾਲੀ ਵਰਕਰਾਂ ਦੀ ਭਰਵੀਂ ਇਕੱਤਰਤਾ ਦੌਰਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਰੱਖੜਾ, ਸਾਬਕਾ ਵਿਧਾਇਕਾ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਗੜ੍ਹੀ ਤੇ ਜਰਨੈਲ ਕਰਤਾਰਪੁਰ ਸਣੇ ਚਰਨਜੀਤ ਬਰਾੜ, ਭੁਪਿੰਦਰ ਸ਼ੇਖੂਪੁਰਾ, ਬਿੱਟੂ ਚੱਠਾ, ਅਮਰਿੰਦਰ ਬਜਾਜ, ਕਬੀਰ ਦਾਸ ਆਦਿ ਹਲਕਾ ਇੰਚਾਰਜਾਂ ਤੇ ਇੰਦਰਮੋਹਨ ਬਜਾਜ ਅਤੇ ਸ਼ਹਿਰੀ ਪ੍ਰਧਾਨ ਅਮਿਤ ਰਾਠੀ ਨੇ ਵੀ ਸ਼ਿਰਕਤ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਹਲਕੇ ਵਿਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਹੋਰ ਵਧ ਚੜ੍ਹ ਕੇ ਪ੍ਰਚਾਰ ਲਈ ਜ਼ੋਰ ਲਾਉਣ ਦਾ ਸੱਦਾ ਦਿੱਤਾ। ਉਨ੍ਹਾ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਨਾਲ ਖੜ੍ਹਾ ਹੈ, ਦੂਜੇ ਪਾਸੇ ਭਾਜਪਾ ਤੇ ‘ਆਪ’ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਅਤੇ ਡਾ. ਬਲਬੀਰ ਸਿੰਘ ਆਪਣੇ ਹਲਕੇ ਦੇ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਐਕੁਆਇਰ ਜ਼ਮੀਨਾਂ ਦਾ ਮੁਆਵਜ਼ਾ ਨਹੀਂ ਦਿਵਾ ਸਕੇ ਜਿਸ ਕਾਰਨ ਇਨ੍ਹਾਂ ਪਿੰਡਾਂ ਵਾਲਿਆਂ ਨੇ ‘ਆਪ’ ਤੇ ਭਾਜਪਾ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ।
ਇਸ ਤੋਂ ਇਲਾਵਾ ਡਾ. ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਵਰਕਰ ਦੁਖੀ ਹਨ। ਇਸ ਕਰਕੇ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇ। ਸਾਬਕਾ ਮੰਤਰੀ ਸੁਰਜੀਤ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ‘ਆਪ’ ਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ। ਉਨ੍ਹਾਂ ਦੱਸਿਆ ਕਿ 13 ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਸਮਾਣਾ ਵਿਚ ‘ਪੰਜਾਬ ਬਚਾਓ ਯਾਤਰਾ’ ਕੱਢਣਗੇ ਤੇ 27 ਮਈ ਨੂੰ ਪਟਿਆਲਾ ਆਉਣਗੇ।

Advertisement

Advertisement
Author Image

joginder kumar

View all posts

Advertisement
Advertisement
×