ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੀ ਤਰੱਕੀ ਲਈ ਹਰ ਵੋਟ ਅਕਾਲੀ ਦਲ ਨੂੰ ਸਮਰਪਿਤ ਕੀਤੀ ਜਾਵੇ: ਜਗੀਰ ਕੌਰ

11:29 AM May 19, 2024 IST
ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ।

ਪੱਤਰ ਪ੍ਰੇਰਕ
ਭੁਲੱਥ, 18 ਮਈ
ਲੋਕ ਸਭਾ ਹਲਕਾ ਹੁਸਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿਚ ਬੀਬੀ ਜਗੀਰ ਕੌਰ ਵਲੋਂ ਭੁਲੱਥ ਇਲਾਕੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਇਥੋਂ ਨਜ਼ਦੀਕੀ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਵਿੱਚ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਇਕ ਭਰਵਾਂ ਇਕੱਠ ਹੋਇਆ, ਜਿਸ ਨੂੰ ਨਗਰ ਦੇ ਵੱਖ-ਵੱਖ ਮੋਹਤਬਰ ਵਿਅਕਤੀਆਂ ਨੇ ਸੰਬੋਧਨ ਕਰਦਿਆ ਸੋਹਣ ਸਿੰਘ ਠੰਡਲ ਦੇ ਹੱਕ ਭੁਗਤਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਪੰਜਾਬ ਦਾ ਵਿਕਾਸ ਅਕਾਲੀ ਦਲ ਵੇਲੇ ਹੋਇਆ ਬਾਅਦ ਵਿੱਚ ਕੇਵਲ ਨੀਂਹ ਪੱਥਰ ਰੱਖੇ ਗਏ ਹਨ ਪ੍ਰੰਤੂ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਅਕਾਲੀ ਦਲ ਵੱਲੋਂ ਕੀਤੇ ਕੰਮ ਤੇ ਪ੍ਰਾਪਤੀਆ ਦੱਸਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਤੇ ਆਪਣੇ ਪਰਿਵਾਰ ਦੀ ਇਕ ਇਕ ਵੋਟ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਅ ਦੇ ਨਾਮ ’ਤੇ ਲੋਕਾਂ ਨਾਲ ਧੋਖਾ ਕੀਤਾ ਹੈ ਜਦ ਕਿ ਰਿਸ਼ਵਤ, ਨਸ਼ਾ ਤਸਕਰੀ ਅਤੇ ਰੇਤ ਮਾਈਨਿੰਗ ਦੇ ਮਾਫੀਏ ਅੱਜ ਵੀ ਕਾਂਗਰਸ ਦੇ ਰਾਜ ਵਾਂਗ ਵੱਧ ਚੜ੍ਹ ਕੇ ਚੱਲ ਰਹੇ ਹਨ ਅਤੇ ਲੋਕਾਂ ਨੂੰ ਸਹੂਲਤਾਂ ਘੱਟ ਅਤੇ ਪ੍ਰੇਸ਼ਾਨੀ ਦਾ ਵੱਧ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਰਣਜੀਤ ਸਿੰਘ ਬਿੱਟੂ, ਹਰਜੀਤ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਹੈਪੀ, ਲਖਵਿੰਦਰ ਸਿੰਘ, ਗੁਰਇਕਬਾਲ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਕੈਪਟਨ ਜੋਗਿੰਦਰ ਸਿੰਘ ਹਾਜ਼ਰ ਸਨ।

Advertisement

Advertisement