ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਵਿੱਚ ਈਵੀਐੱਮ ‘ਬਲੈਕ ਬਾਕਸ’’ ਵਾਂਗ ਤੇ ਕਿਸੇ ਨੂੰ ਵੀ ਉਨ੍ਹਾਂ ਦੀ ਜਾਂਚ ਦੀ ਆਗਿਆ ਨਹੀਂ: ਰਾਹੁਲ ਗਾਂਧੀ

04:00 PM Jun 16, 2024 IST

ਨਵੀਂ ਦਿੱਲੀ, 16 ਜੂਨ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਵਿੱਚ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ‘ਬਲੈਕ ਬਾਕਸ’ ਹਨ, ਜਿਨ੍ਹਾਂ ਦੀ ਜਾਂਚ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਹੈ। ਉਨ੍ਹਾਂ ਦੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਲੈ ਕੇ ‘ਗੰਭੀਰ ਚਿੰਤਾਵਾਂ’ ਜਤਾਈਆਂ ਜਾ ਰਹੀਆਂ ਹਨ। ‘ਐਕਸ’ ਉੱਤੇ ਪੋਸਟ ਵਿੱਚ ਰਾਹੁਲ ਗਾਂਧੀ ਨੇ ਕਿਹਾ, ‘‘ਜਦੋਂ ਅਦਾਰਿਆਂ ਦੀ ਜਵਾਬਦੇਹੀ ਹੀ ਨਹੀਂ ਹੁੰਦੀ ਤਾਂ ਜਮਹੂਰੀਅਤ ਸਿਰਫ ਇੱਕ ਦਿਖਾਵਾ ਬਣ ਕੇ ਰਹਿ ਜਾਂਦੀ ਹੈ ਅਤੇ ਹੇਰਾਫੇਰੀ ਦਾ ਖ਼ਦਸ਼ਾ ਵਧ ਜਾਂਦਾ ਹੈ।’’ ਇਸ ਪੋਸਟ ਨਾਲ ਰਾਹੁਲ ਨੇ ਇੱਕ ਖ਼ਬਰ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੰਬਈ ਦੇ ਉੱਤਰ-ਪੱਛਮ ਤੋਂ 48 ਵੋਟਾਂ ਨਾਲ ਜੇਤੂ ਰਹੇ ਸ਼ਿਵ ਸੈਨਾ ਦੇ ਇੱਕ ਉਮੀਦਵਾਰ ਦੇ ਰਿਸ਼ਤੇਦਾਰ ਕੋਲ ਇੱਕ ਫੋਨ ਅਜਿਹਾ ਹੈ ਜਿਸ ਨਾਲ ਈਵੀਐੱਮ ਨੂੰ ਖੋਲ੍ਹਿਆ ਜਾ ਸਕਦਾ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਐਕਸ ’ਤੇ ਐਲਨ ਮਸਕ ਦੀ ਉਹ ਪੋਸਟ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਈਵੀਐੱਮ ਨੂੰ ਹਟਾਉਣ ਦੀ ਗੱਲ ਕੀਤੀ ਸੀ। -ਪੀਟੀਆਈ

Advertisement

Advertisement
Advertisement