ਸਾਬਕਾ ਰਾਜਦੂਤ ਸੰਧੂ ਨੂੰ ਧਮਕੀ ਦੇਣ ਦੀ ਨਿਖੇਧੀ
08:17 AM Mar 22, 2024 IST
ਅੰਮ੍ਰਿਤਸਰ: ਹਾਲ ਹੀ ਵਿੱਚ ਭਾਜਪਾ ’ਚ ਸ਼ਾਮਲ ਹੋਏ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਨੂੰ ਖਾਲਿਸਤਾਨੀ ਆਗੂ ਗੁਰਪਤਵੰਤ ਪੰਨੂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਜਿਸ ਬਾਰੇ ਖੁਲਾਸਾ ਕਰਦਿਆਂ ਸਿੱਖ ਚਿੰਤਕ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਇਸ ਧਮਕੀ ਨੇ ਸਿੱਖ ਭਾਈਚਾਰੇ ਨੂੰ ਨਿਰਾਸ਼ ਤੇ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦੇ ਸ਼ਹੀਦ ਦਾਦਾ ਤੇਜਾ ਸਿੰਘ ਸਮੁੰਦਰੀ ਵੱਲੋਂ ਗੁਰਦੁਆਰਾ ਸੁਧਾਰ ਲਹਿਰ ’ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਦੇ ਨਾਮ ’ਤੇ ਸਰਦਾਰ ਤੇਜਾ ਸਿੰਘ ਸਮੁੰਦਰੀ ਹਾਲ ਵਜੋਂ ਸ਼੍ਰੋਮਣੀ ਕਮੇਟੀ ਦਾ ਮੁੱਖ ਦਫ਼ਤਰ ਅੱਜ ਵੀ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਦਰਸਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਫ਼ਲਸਫ਼ੇ ’ਚ ਬੇਮਤਲਬ ਦੀ ਹਿੰਸਾ ਜਾਂ ਹਿੰਸਾ ਦੀ ਧਮਕੀ ਲਈ ਕੋਈ ਜਗਾ ਨਹੀਂ ਹੈ। -ਟਨਸ
Advertisement
Advertisement