For the best experience, open
https://m.punjabitribuneonline.com
on your mobile browser.
Advertisement

ਸਾਬਕਾ ਮੰਤਰੀ ਅਰੋੜਾ ਨੂੰ ਜਾਇਜ਼ ਵੋਟਾਂ ਕੱਟੇ ਜਾਣ ਦਾ ਖਦਸ਼ਾ

08:57 AM Mar 14, 2024 IST
ਸਾਬਕਾ ਮੰਤਰੀ ਅਰੋੜਾ ਨੂੰ ਜਾਇਜ਼ ਵੋਟਾਂ ਕੱਟੇ ਜਾਣ ਦਾ ਖਦਸ਼ਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 13 ਮਾਰਚ
ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਅਰੋੜਾ ਨੇ ਸੂਬੇ ਵਿਚ ਲੱਖਾਂ ਜਾਇਜ਼ ਵੋਟਾਂ ਕੱਟੇ ਜਾਣ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਨੇ ਸਮੂਹ ਵੋਟਰਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਵੋਟਰ ਸੂਚੀ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਖੇਤਰ ਵਿਚ 3 ਤੋਂ ਚਾਰ ਹਜ਼ਾਰ ਵੋਟਾਂ ਦੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਵੋਟਰ ਸੂਚੀ ਨਾਲ ਛੇੜਛਾੜ ਕੀਤੀ ਗਈ ਹੈ ਤੇ ਕਾਂਗਰਸ ਨੂੰ ਸਮਰਥਨ ਦੇਣ ਵਾਲੀਆਂ ਵੋਟਾਂ ਜਾਣ ਬੁਝ ਕੇ ਕੱਟੀਆਂ ਗਈਆਂ ਹਨ। ਕਈ ਥਾਈਂ ਵੋਟਰਾਂ ਦੇ ਵਾਰਡ ਵੀ ਬਦਲੇ ਗਏ ਹਨ। ਅਰੋੜਾ ਨੇ ਕਿਹਾ ਕਿ ਜੇ ਇਹ ਜਾਣਕਾਰੀ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ ’ਤੇ ਸੱਚ ਹੈ ਤਾਂ ਇਸ ਨੂੰ ਲੋਕਾਂ ਦੇ ਜਮਹੂਰੀ ਹੱਕਾਂ ’ਤੇ ਸਿੱਧਾ ਹਮਲਾ ਮੰਨਿਆ ਜਾਏਗਾ। ਹਾਰ ਦੇ ਡਰ ਤੋਂ ਸੱਤਾਧਾਰੀ ਪਾਰਟੀ ਲੋਕਾਂ ਤੋਂ ਵੋਟ ਦਾ ਅਧਿਕਾਰ ਖੋਹ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×