ਸਾਬਕਾ ਮੰਤਰੀ ਮਲੂਕਾ ਦੀ ਆਈਏਐੱਸ ਨੂੰਹ ਵੱਲੋਂ ਅਸਤੀਫਾ
09:24 PM Apr 03, 2024 IST
Advertisement
ਚਰਨਜੀਤ ਭੁੱਲਰ
Advertisement
ਚੰਡੀਗੜ੍ਹ, 3 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐੱਸ ਨੂੰਹ ਪਰਮਪਾਲ ਕੌਰ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਹੈ ਜਿਸ ’ਤੇ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਵੇਲੇ ਇਹ ਮੌਜੂਦਾ ਅਧਿਕਾਰੀ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ’ਤੇ ਤਾਇਨਾਤ ਸੀ। ਆਈਏਐੱਸ ਅਧਿਕਾਰੀ ਨੇ ਨਿੱਜੀ ਕਾਰਨਾਂ ਦੇ ਹਵਾਲੇ ਨਾਲ ਅਸਤੀਫਾ ਦਿੱਤਾ ਹੈ। ਇਸ ਦੇ ਨਾਲ ਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਪਰਮਪਾਲ ਕੌਰ ਸਿੱਧੂ ਜਲਦ ਭਾਜਪਾ ਦੀ ਟਿਕਟ ’ਤੇ ਬਠਿੰਡਾ ਸੰਸਦੀ ਹਲਕੇ ਤੋਂ ਚੋਣ ਲੜ ਸਕਦੇ ਹਨ।
Advertisement
Advertisement