ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਮੰਤਰੀ ਦੀ ਧੀ ਭਾਜਪਾ ’ਚ ਸ਼ਾਮਲ

08:23 AM Apr 28, 2024 IST
ਸ਼ਿਵਾਨੀ ਮਲਹੋਤਰਾ ਨੂੰ ਭਾਜਪਾ ’ਚ ਸ਼ਾਮਲ ਕਰਦੇ ਹੋਏ ਪ੍ਰਨੀਤ ਕੌਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 27 ਅਪਰੈਲ
ਸਾਬਕਾ ਮੰਤਰੀ ਪ੍ਰੇਮ ਗੁਪਤਾ ਦੀ ਧੀ ਅਤੇ ਪਟਿਆਲਾ ਸ਼ਹਿਰੀ ਕਾਂਗਰਸ ਦੀ ਸਾਬਕਾ ਮੀਤ ਪ੍ਰਧਾਨ ਸ਼ਿਵਾਨੀ ਮਲਹੋਤਰਾ ਆਪਣੇ ਸਮਰਥਕਾਂ ਸਣੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਇਹ ਐਲਾਨ ਉਨ੍ਹਾਂ ਨੇ ਅੱਜ ਇਥੇ ਸਥਿਤ ਸ਼ਾਹੀ ਘਰਾਣੇ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿੱਚ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਦੀ ਮੌਜੂਦਗੀ ’ਚ ਕੀਤਾ। ਇਸ ਦੌਰਾਨ ਭਾਜਪਾ ਦੇ ਸ਼ਹਿਰੀ ਪ੍ਰਧਾਨ ਸੰਜੀਵ ਬਿੱਟੂ ਵੀ ਮੌਜੂਦ ਸਨ। ਇਸ ਮੌਕੇ ਪ੍ਰਨੀਤ ਕੌਰ ਨੇ ਸ਼ਿਵਾਨੀ ਨੂੰ ਰਸਮੀ ਤੌਰ ’ਤੇ ਭਾਜਪਾ ’ਚ ਸ਼ਾਮਲ ਕਰਦਿਆਂ ਪਾਰਟੀ ਦੇ ਪਟਕੇ ਨਾਲ ਸਨਮਾਨਿਤ ਕੀਤਾ। ਮੋਤੀ ਮਹਿਲ ਤੋਂ ਜਸਵਿੰਦਰ ਜੁਲਕਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਆਗੂ ਨਿਖਿਲ ਕਾਕਾ ਨੇ ਵੀ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪ੍ਰਨੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਅਤੇ ਨੌਜਵਾਨ ਭਾਜਪਾ ਦੀਆਂ ਲੋਕ ਹਿਤਾਇਸ਼ੀ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ’ਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਹੋਰ ਵਧੇਰੇ ਮਜ਼ਬੂਤ ਹੋ ਰਹੀ ਹੈ।

Advertisement

Advertisement
Advertisement