ਸਾਬਕਾ ਵਿਧਾਇਕ ਗ਼ੈਰਕਾਨੂੰਨੀ ਮਾਈਨਿੰਗ ਦੇ ਕੇਸ ’ਚੋਂ ਬਰੀ
08:58 AM Sep 13, 2024 IST
Advertisement
ਪੱਤਰ ਪ੍ਰੇਰਕ
ਪਠਾਨਕੋਟ, 12 ਸਤੰਬਰ
ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਣੇ 5 ਵਿਅਕਤੀਆਂ ਖ਼ਿਲਾਫ਼ ਤਾਰਾਗੜ੍ਹ ਥਾਣੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਹੇਠ ਦਰਜ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦੱਸਿਆ ਕਿ ਸਿਆਸੀ ਰੰਜਿਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ, ਇਸ ਫੈਸਲੇ ਨਾਲ ਸੱਚਾਈ ਦੀ ਜਿੱਤ ਹੋਈ ਹੈ। ਇਸ ਮੌਕੇ ਬਲਾਕ ਪ੍ਰਧਾਨ ਸਤੀਸ਼ ਸਰਨਾ, ਚੇਅਰਮੈਨ ਰਾਜ ਕੁਮਾਰ ਸਿਹੋੜਾ, ਹਰਸ਼ ਸ਼ਰਮਾ, ਦਲਵੀਰ ਸੈਣੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ 8 ਜੂਨ 2022 ਨੂੰ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਪਿੰਡ ਮੈਰਾ ਸਥਿਤ ਸਟੋਨ ਕਰੱਸ਼ਰ ਤੋਂ ਪੁਲੀਸ ਅਤੇ ਮਾਈਨਿੰਗ ਵਿਭਾਗ ਨੇ ਨਾਜਾਇਜ਼ ਮਾਈਨਿੰਗ ਵਿੱਚ ਲੱਗੀ ਮਸ਼ੀਨਰੀ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕੀਤਾ ਸੀ।
Advertisement
Advertisement
Advertisement