ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕਾਂਗਰਸ ਵਿੱਚੋਂ ਕੱਢਿਆ

08:54 AM Jun 07, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 6 ਜੂਨ
ਲੋਕ ਸਭਾ ਚੋਣਾਂ ਖਤਮ ਹੁੰਦਿਆਂ ਹੀ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਵਿੱਚ ਰਾਜ ਮੰਤਰੀ ਰਹੇ ਤੇ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਵੇਰਵਿਆਂ ਅਨੁਸਾਰ ਕਾਂਗਰਸ ਆਗੂ ਦਰਸ਼ਨ ਸਿੰਘ ਬਰਾੜ ਦੀ ਸਿਹਤ ਨਾਸਾਜ਼ ਹੋਣ ਕਾਰਨ ਉਨ੍ਹਾਂ ਦੀਆਂ ਕਈ ਸਾਲਾਂ ਤੋਂ ਸਿਆਸੀ ਸਰਗਰਮੀਆਂ ਠੱਪ ਹਨ ਪਰ ਉਨ੍ਹਾਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਬਾਘਾਪੁਰਾਣਾ ਵਿੱਚ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ ਚੋਣ ਰੈਲੀ ਵਿੱਚ ਸ਼ਿਰਕਤ ਕੀਤੀ ਸੀ। ਹੁਣ ਉਨ੍ਹਾਂ ਉੱਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ ਲੱਗੇ ਹਨ। ਕਰੀਬ ਪੌਣੇ 2 ਸਾਲ ਪਹਿਲਾਂ 27 ਨਵੰਬਰ 2022 ਨੂੰ ਕਾਂਗਰਸ ਪਾਰਟੀ ਨੇ ਉਨ੍ਹਾਂ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਵੀ ਇਨ੍ਹਾਂ ਹੀ ਇਲਜ਼ਾਮਾਂ ਦੇ ਹਵਾਲੇ ਨਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹਾਲੀਆ ਲੋਕ ਸਭਾ ਚੋਣਾਂ ਵਿੱਚ ਕਮਲਜੀਤ ਸਿੰਘ ਬਰਾੜ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮੁਕਾਬਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਵੀ ਲੜੀ ਹੈ।

Advertisement

Advertisement