ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੇਜ਼ਧਾਰ ਹਥਿਆਰਾਂ ਨਾਲ ਸਾਬਕਾ ਸਰਪੰਚ ਦਾ ਕਤਲ

07:59 AM Jul 01, 2024 IST

ਹਤਿੰਦਰ ਮਹਿਤਾ
ਜਲੰਧਰ, 30 ਜੂਨ
ਪਿੰਡ ਲਖਨਪਾਲ ਦੇ ਸਾਬਕਾ ਸਰਪੰਚ ਅਤੇ ਨਸ਼ਿਆਂ ਵਿਰੁੱਧ ਲੜ ਰਹੇ ਸਮਾਜ ਸੇਵੀ ਦਾ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ। ਇਹ ਕਤਲ ਕਿਸ ਨੇ ਕੀਤਾ ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਫਿਲਹਾਲ ਸਦਰ ਥਾਣਾ ਪੁਲੀਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਗੁਰਮੇਲ ਰਾਮ ਦੀ ਲਾਸ਼ ਪਿੰਡ ਲਖਨਪਾਲ ਤੋਂ ਪਿੰਡ ਪੰਡੋਰੀ ਨੂੰ ਜਾਂਦੀ ਕੱਚੀ ਸੜਕ ’ਤੇ ਪਈ ਮਿਲੀ।
ਪੁਲੀਸ ਨੇ ਖੂਨ ਨਾਲ ਲੱਥ-ਪੱਥ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਗੁਰਮੇਲ ਦਾ ਸਸਕਾਰ ਨਹੀਂ ਕਰੇਗਾ। ਸਾਬਕਾ ਸਰਪੰਚ ਦੇ ਕਤਲ ਕਾਰਨ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਹੈ।
ਲਾਸ਼ ਕੋਲੋਂ ਬਰਾਮਦ ਪਰਸ ਵੀ ਖਾਲੀ ਸੀ, ਜਿਸ ਕਾਰਨ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਕਿਸੇ ਲੁਟੇਰੇ ਨੇ ਅੰਜਾਮ ਦਿੱਤਾ ਹੈ। ਗੁਰਮੇਲ ਆਪਣੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਲੜ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਵਾਰਦਾਤ ਵਾਲੀ ਥਾਂ ਤੋਂ ਸਾਬਕਾ ਸਰਪੰਚ ਗੁਰਮੇਲ ਰਾਮ ਦਾ ਸਾਈਕਲ ਵੀ ਬਰਾਮਦ ਕੀਤਾ ਹੈ, ਜਿਸ ’ਤੇ ਖੂਨ ਲੱਗਾ ਹੋਇਆ ਸੀ। ਗੁਰਮੇਲ ਘਰੋਂ ਸੈਰ ਕਰਨ ਲਈ ਨਿਕਲਿਆ ਸੀ। ਪਿੰਡ ਵਾਸੀਆਂ ਨੇ ਲਾਸ਼ ਦੇਖੀ ਤਾਂ ਮਾਮਲੇ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ।
ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਗੁਰਮੇਲ ਦੀ ਸ਼ਨਾਖਤ ਕੀਤੀ ਅਤੇ ਉਸ ਦੇ ਪੁੱਤਰ ਬਲਵਿੰਦਰ ਕੁਮਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸਐੱਚਓ ਸੰਜੀਵ ਕੁਮਾਰ ਅਤੇ ਉਨ੍ਹਾਂ ਦੀਆਂ ਟੀਮਾਂ ਜਾਂਚ ਲਈ ਮੌਕੇ ’ਤੇ ਪਹੁੰਚ ਗਈਆਂ। ਮ੍ਰਿਤਕ ਦੇ ਪੁੱਤਰ ਬਲਵਿੰਦਰ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਜੀਐਨਏ ਫੈਕਟਰੀ ਵਿੱਚ ਅਪਰੇਟਰ ਵਜੋਂ ਕੰਮ ਕਰਦਾ ਸੀ। ਬਲਵਿੰਦਰ ਕੁਮਾਰ ਨੇ ਮੰਗ ਕੀਤੀ ਕਿ ਉਸ ਦੇ ਪਿਤਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਉਸ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਪੁਲੀਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ।

Advertisement

Advertisement
Advertisement