ਪਾਕਿ ਨਾਲ ਜਾਣਕਾਰੀ ਸਾਂਝੀ ਕਰਨ ਵਾਲਾ ਸਾਬਕਾ ਫੌਜੀ ਗ੍ਰਿਫ਼ਤਾਰ
10:37 AM Sep 24, 2023 IST
ਤਰਨ ਤਾਰਨ (ਪੱਤਰ ਪ੍ਰੇਰਕ): ਭਿੱਖੀਵਿੰਡ ਪੁਲੀਸ ਨੇ ਸਰਹੱਦ ਪਾਰ ਤਸਕਰਾਂ ਅਤੇ ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਤੇ ਏਜੰਟਾਂ ਨੂੰ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਜਾਣਕਾਰੀ ਦੇਣ ਦੇ ਦੋਸ਼ ਹੇਠ ਸੇਵਾਮੁਕਤ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਅਮਰਬੀਰ ਸਿੰਘ ਵਾਸੀ ਮਾੜੀ ਗੌੜਸਿੰਘ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਮਰਬੀਰ ਵੱਟਸਐਪ ਰਾਹੀਂ ਪਾਕਿਸਤਾਨੀ ਤਸਕਰਾਂ ਨਾਲ ਭਾਰਤੀ ਫੌਜ ਦੀਆਂ ਗਤੀਵਿਧੀਆਂ ਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਦਾ ਆ ਰਿਹਾ ਸੀ| ਇਹ ਜਾਣਕਾਰੀ ਦੇਸ਼ ਦੀ ਸੁਰੱਖਿਆ, ਏਕਤਾ ਅਤੇ ਅਖੰਡਤਾ ਨੂੰ ਢਾਹ ਲਾਉਣ ਲਈ ਦੁਸ਼ਮਣ ਦੇ ਕੰਮ ਆ ਸਕਦੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮ ਕੋਲੋਂ ਇਤਰਾਜ਼ਯੋਗ ਦਸਤਾਵੇਜ਼ ਵੀ ਬਰਾਮਦ ਕੀਤੇ ਹਨ| ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਉੱਚ ਪੁਲੀਸ ਅਧਿਕਾਰੀਆਂ ਨੇ ਇਸ ਬਾਰੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ।
Advertisement
Advertisement