ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਸੈਨਿਕ ਜਥੇਬੰਦੀ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

09:06 AM May 02, 2024 IST
ਭਾਜਪਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਾਬਕਾ ਸੈਨਿਕ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 1 ਮਈ
ਇੱਥੇ ਅੱਜ ਐਕਸ ਸੈਨਿਕ ਵੈੱਲਫ਼ੇਅਰ ਕਮੇਟੀ ਨੇ ਇਕ ਮੀਟਿੰਗ ਕਰ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਬਕਾ ਸੈਨਿਕਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਅਤੇ ਬਲਾਕ ਮੁਹਾਲੀ ਦੇ ਪ੍ਰਧਾਨ ਕੈਪਟਨ ਬੰਤ ਸਿੰਘ ਨੇ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਸਾਬਕਾ ਸੈਨਿਕਾਂ ਨਾਲ ਕੀਤਾ ‘ਇੱਕ ਰੈਂਕ, ਇੱਕ ਪੈਨਸ਼ਨ’ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਸ ਨੂੰ ਭੇਦਭਾਵ ਨਾਲ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਵੱਲੋਂ ‘ਇੱਕ ਰੈਂਕ, ਇੱਕ ਪੈਨਸ਼ਨ’ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ 11 ਮਹੀਨੇ ਦਿੱਲੀ ਦੇ ਜੰਤਰ-ਮੰਤਰ ਉੱਤੇ ਧਰਨਾ ਵੀ ਲਗਾਇਆ ਗਿਆ ਪਰ ਕੇਂਦਰ ਦੇ ਅੜੀਅਲ ਵਤੀਰੇ ਕਾਰਨ ਉਨ੍ਹਾਂ ਦੀ ਜਾਇਜ਼ ਮੰਗ ਪੂਰੀ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਸਾਬਕਾ ਸੈਨਿਕ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਤੈਅ ਹੈ। ਉਨ੍ਹਾਂ ਹੋਰਨਾਂ ਵਰਗਾਂ ਨੂੰ ਵੀ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੇਜਰ ਰਣਜੀਤ ਸਿੰਘ, ਧਰਮਪਾਲ, ਸਵਰਨ ਸਿੰਘ, ਰਾਮ ਸਿੰਘ ਮਨੌਲੀ ਸੂਰਤ, ਜੋਗਿੰਦਰ ਸਿੰਘ, ਰਣਜੀਤ ਸਿੰਘ, ਲਾਲ ਸਿੰਘ, ਕਰਮਜੀਤ ਸਿੰਘ, ਅਮਰਜੀਤ ਸਿੰਘ, ਰਜਿੰਦਰ ਸਿੰਘ, ਦੀਦਾਰ ਸਿੰਘ ਤੋਂ ਇਲਾਵਾ ਸਾਬਕਾ ਸੈਨਿਕ ਜਥੇਬੰਦੀ ਦੇ ਬਹੁਤ ਸਾਰੇ ਅਹੁਦੇਦਾਰ ਅਤੇ ਕਾਰਕੁਨ ਹਾਜ਼ਰ ਸਨ।

Advertisement

Advertisement
Advertisement