ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਕ ਰੈਂਕ ਇਕ ਪੈਨਸ਼ਨ ਵਿੱਚ ਭੇਦ-ਭਾਵ ਕਾਰਨ ਸਾਬਕਾ ਸੈਨਿਕਾਂ ’ਚ ਰੋਸ

07:49 AM Jan 01, 2024 IST
ਬਨੂੜ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਾਬਕਾ ਸੈਨਿਕ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 31 ਦਸੰਬਰ
ਇਕ ਰੈਕ ਇਕ ਪੈਨਸ਼ਨ ਵਿੱਚ ਕੀਤੇ ਭੇਦ-ਭਾਵ ਤੋਂ ਭੜਕੇ ਸਾਬਕਾ ਸੈਨਕਾਂ ਨੇ ਅੱਜ ਇੱਥੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਐਕਸ ਸੈਨਿਕ ਵੈਲਫ਼ੇਅਰ ਕਮੇਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪ੍ਰੇਮ ਸਿੰਘ ਬਨੂੜ ਅਤੇ ਬਲਾਕ ਮੁਹਾਲੀ ਦੇ ਪ੍ਰਧਾਨ ਕੈਪਟਨ ਬੰਤ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਇਕੱਤਰ ਸਾਬਕਾ ਫੌਜੀਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਸਾਬਕਾ ਸੈਨਿਕ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਡਟ ਕੇ ਵਿਰੋਧ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਬਨੂੜ, ਕੈਪਟਨ ਬੰਤ ਸਿੰਘ, ਰਾਜਪੁਰਾ ਦੇ ਪ੍ਰਧਾਨ ਰਣਜੀਤ ਸਿੰਘ, ਜਰਨੈਲ ਸਿੰਘ, ਲਾਲੜੂ ਦੇ ਪ੍ਰਧਾਨ ਗੁਰਮੀਤ ਸਿੰਘ, ਗੁਰਰਾਜ ਸਿੰਘ, ਸੂਬੇਦਾਰ ਮੇਜਰ ਰਣਜੀਤ ਸਿੰਘ ਵਾਲੀਆ ਨੇ ਆਖਿਆ ਕਿ ਇੱਕ ਰੈਂਕ-ਇੱਕ ਪੈਨਸ਼ਨ ਦੇਣ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਣਬੁੱਝ ਕੇ ਭੇਦ-ਭਾਵ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਪੱਖਪਾਤ ਨੂੰ ਖਤਮ ਕਰਾਉਣ ਲਈ ਦੇਸ਼ ਭਰ ਦੇ ਸਾਬਕਾ ਸੈਨਿਕਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਬਕਾ ਸੈਨਿਕਾਂ ਨਾਲ ਕੀਤਾ ਭੇਦਭਾਵ ਦੂਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਇਸੇ ਤਰਾਂ ਜਾਰੀ ਰਹੇਗਾ।
ਸਾਬਕਾ ਸੈਨਿਕਾਂ ਨੇ ਧਰਨੇ ਸਬੰਧੀ ਡਿਊਟੀਆਂ ਲਗਾਈਆਂ ਅਤੇ ਦਿੱਲੀ ਵਿਖੇ ਰੇਲ ਲੋਕੋ ਅੰਦੋਲਨ ਵਿੱਚ ਵੀ ਵੱਧ ਚੜ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਸੂਬਾ ਸਰਕਾਰ ਨਾਲ ਸਬੰਧਿਤ ਮੰਗਾਂ ਵੀ ਪੰਜਾਬ ਸਰਕਾਰ ਤੋਂ ਪੂਰੀਆਂ ਕਰਨ ਦੀ ਮੰਗ ਕੀਤੀ।

Advertisement

Advertisement