For the best experience, open
https://m.punjabitribuneonline.com
on your mobile browser.
Advertisement

ਸਾਬਕਾ ਸੈਨਿਕਾਂ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ

09:01 AM May 12, 2024 IST
ਸਾਬਕਾ ਸੈਨਿਕਾਂ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸੈਨਿਕ।
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ, 11 ਮਈ
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਸਾਬਕਾ ਸੈਨਿਕਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਪਟਨ ਮਾਜਰੀ ਨੇ ਕਿਹਾ ਕਿ ਨਰਿੰਦਰ ਮੋਦੀ ਨੇ 2013 ਵਿਚ ਚੋਣਾਂ ਦੌਰਾਨ ਸਾਬਕਾ ਸੈਨਿਕਾਂ ਨਾਲ ਵਾਅਦੇ ਕੀਤੇ ਸਨ ਪਰ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਾਬਕਾ ਸੈਨਿਕ ਪਿਛਲੇ ਲੰਬੇ ਸਮੇਂ ਤੋਂ ‘ਇੱਕ ਰੈਂਕ-ਇੱਕ ਪੈਨਸ਼ਨ’ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਦਿਨ ਰਾਤ ਸਰਹੱਦਾਂ ’ਤੇ ਦੇਸ਼ ਦੀ ਰਖਵਾਲੀ ਕੀਤੀ ਅਤੇ ਅੱਜ ਉਨ੍ਹਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਰੁਲਣਾ ਪੈ ਰਿਹਾ ਹੈ, ਜੋ ਸਰਕਾਰ ਦਾ ਸ਼ਰਮਨਾਕ ਵਰਤਾਰਾ ਹੈ।
ਕੈਪਟਨ ਮਾਜਰੀ ਨੇ ਲੋਕਾਂ ਨੂੰ ਪੰਜਾਬ ਵਿਚ 1 ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਵੋਟਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਸਹੀ ਢੰਗ ਨਾਲ ਸੋਚ ਸਮਝ ਕੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੂਬੇਦਾਰ ਮੇਜਰ ਕਰਨੈਲ ਸਿੰਘ, ਬਲਵੰਤ ਸਿੰਘ, ਰੱਬੀਂ ਸਿੰਘ, ਮੇਵਾ ਸਿੰਘ, ਰਾਮ ਮੋਹਨ, ਅਜੈਬ ਸਿੰਘ, ਅਵਤਾਰ ਸਿੰਘ ਮਾਨ, ਰਾਮ ਸਿੰਘ, ਗੁਲਚਮਨ ਸਿੰਘ, ਮੀਤ ਸਿੰਘ, ਚਰਨਜੀਤ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement