ਸਾਬਕਾ ਫ਼ੌਜੀ ਨੇ ਕੀਤੀ ਖ਼ੁਦਕੁਸ਼ੀ
10:06 AM Jul 29, 2020 IST
ਨਿੱਜੀ ਪੱਤਰ ਪ੍ਰੇਰਕ
Advertisement
ਗੁਰਦਾਸਪੁਰ, 28 ਜੁਲਾਈ
ਸਾਬਕਾ ਸੈਨਿਕ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਪਿੰਡ ਮੰਗਲ ਸੈਨ ਨਿਵਾਸੀ ਅਮਰੀਕ ਸਿੰਘ (60) ਪੁੱਤਰ ਰਛਪਾਲ ਸਿੰਘ ਵਜੋਂ ਹੋਈ ਹੈ।
Advertisement
ਸਰਪੰਚ ਵਰਿੰਦਰ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ, ਫ਼ੌਜ ਦੀ 16 ਸਿੱਖ ਰੈਜ਼ੀਮੈਂਟ ਤੋਂ ਸੇਵਾਮੁਕਤ ਹੋਇਆ ਸੀ। ਉਸ ਦਾ ਇੱਕ ਲੜਕਾ ਕੈਨੇਡਾ ਅਤੇ ਦੂਸਰਾ ਸਾਊਦੀ ਅਰਬ ਵਿੱਚ ਹੈ। ਊਸ ਦੀ ਪਤਨੀ ਦੀ 2017 ਵਿੱਚ ਕਿਸੇ ਬਿਮਾਰੀ ਕਾਰਨ ਮੌਤ ਹੋ ਗਈ ਸੀ। ਇਸ ਕਾਰਨ ਊਹ ਕਾਫ਼ੀ ਦੇਰ ਤੋਂ ਪ੍ਰੇਸ਼ਾਨ ਸੀ। ਊਸ ਨੇ ਆਪਣੇ ਕਮਰੇ ਵਿੱਚ ਜਾ ਕੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦੀ ਸੂਚਨਾ ਮਿਲਣ ’ਤੇ ਸਹਾਇਕ ਸਬ ਇੰਸਪੈਕਟਰ ਕੁਲਦੀਪ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਭੇਜ ਦਿੱਤਾ। ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement