ਅਤਿਵਾਦੀ ਹਮਲੇ ’ਚ ਸਾਬਕਾ ਫੌਜੀ ਦੀ ਮੌਤ; ਪਤਨੀ ਸਣੇ ਦੋ ਜ਼ਖ਼ਮੀ
05:38 AM Feb 04, 2025 IST
Advertisement
ਸ੍ਰੀਨਗਰ:
Advertisement
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅੱਜ ਹੋਏ ਅਤਿਵਾਦੀ ਹਮਲੇ ’ਚ ਸਾਬਕਾ ਫੌਜੀ ਦੀ ਮੌਤ ਹੋ ਗਈ ਤੇ ਉਸ ਦੀ ਪਤਨੀ ਤੇ ਰਿਸ਼ਤੇਦਾਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਜ਼ਿਲ੍ਹੇ ਦੇ ਬੇਹੀਬਾਗ ਇਲਾਕੇ ’ਚ ਮੰਜ਼ੂਰ ਅਹਿਮਦ ਵਾਗੇ, ਉਸ ਦੀ ਪਤਨੀ ਤੇ ਰਿਸ਼ਤੇਦਾਰ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਵਾਗੇ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਆਇਨਾ ਅਖ਼ਤਰ (32) ਅਤੇ ਸਾਇਨਾ ਹਮੀਦ (13) ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੇ ਹਮਲੇ ਦੀ ਨਿੰਦਾ ਕਰਦਿਆਂ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। -ਪੀਟੀਆਈ
Advertisement
Advertisement