ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

10:25 AM Apr 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 25 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ (87) ਦਾ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਨਵਤੇਜ ਸਿੰਘ ਮਿਨਹਾਸ ਨੇ ਦੱਸਿਆ ਕਿ ਲੰਘੀ ਰਾਤ ਉਨ੍ਹਾਂ ਦੇ ਪਿਤਾ ਨੇ ਛਾਤੀ ਵਿੱਚ ਹਲਕੀ ਜਿਹੀ ਦਰਦ ਮਹਿਸੂਸ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸੇ ਦੌਰਾਨ ਪਿਆ ਦਿਲ ਦਾ ਦੌਰਾ ਉਨ੍ਹਾਂ ਲਈ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦੱਸਿਆ ਕਿ ਉਹ ਤਿੰਨ ਭੈਣ ਭਰਾ ਹਨ।
ਸੁਰਜੀਤ ਸਿੰਘ ਮਿਨਹਾਸ ਨੇ ਆਪਣਾ ਸਿਆਸੀ ਸਫ਼ਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਸ਼ੁਰੂ ਕੀਤਾ ਸੀ। ਅਕਾਲੀ ਸੰਘਰਸ਼ਾਂ ਵਿੱਚ ਵੀ ਉਹ ਮੋਹਰੀ ਭੂਮਿਕਾ ਨਿਭਾਉਂਦੇ ਰਹੇ। ਉਹ 1985 ਵਿੱਚ ਆਦਮਪੁਰ ਤੋਂ ਵਿਧਾਇਕ ਬਣੇ। ਬਰਨਾਲਾ ਸਰਕਾਰ ਵਿੱਚ ਉਹ ਸਿੰਜਾਈ ਮੰਤਰੀ ਰਹੇ, ਮਗਰੋਂ ਉਨ੍ਹਾਂ ਨੂੰ 2 ਜੂਨ 1986 ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾ ਦਿੱਤਾ ਗਿਆ ਸੀ। ਬਰਨਾਲਾ ਸਰਕਾਰ 1987 ਵਿੱਚ ਭੰਗ ਹੋ ਗਈ ਪਰ ਸੁਰਜੀਤ ਸਿੰਘ ਮਿਨਹਾਸ 6 ਸਾਲ ਭਾਵ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ ਰਹੇ। ਬਾਅਦ ਦੁਪਹਿਰ ਉਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ, ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ, ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਹਾਜ਼ਰ ਸਨ।

Advertisement

Advertisement
Advertisement