ਕੇਂਦਰੀ ਜੇਲ੍ਹ ’ਚ ਕੈਦੀਆਂ ਦੀ ਜਾਂਚ
10:43 AM Jul 09, 2023 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਜੁਲਾਈ
ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਥਾਨਕ ਕੇਂਦਰੀ ਜੇਲ੍ਹ ਵਿਚ ਮੈਡੀਕਲ ਜਾਂਚ ਕੈਂਪਾਂ ਦੌਰਾਨ 2872 ਕੈਦੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਹਾਇਕ ਸਿਵਲ ਸਰਜਨ ਡਾ. ਰਾਜਿੰਦਰ ਪਾਲ ਕੌਰ ਦੀ ਅਗਵਾਈ ਹੇਠ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਸਬੰਧੀ ਜਾਂਚ ਕੈਂਪ ਮੁਹਿੰਮ ਦੀ ਸ਼ੁਰੂਆਤ 15 ਜੂਨ ਨੂੰ ਕੀਤੀ ਗਈ ਸੀ, ਜੋ ਕਿ ਬੀਤੇ ਦਿਨ 6 ਜੁਲਾਈ ਨੂੰ ਮੁਕੰਮਲ ਕੀਤੀ ਗਈ ਹੈ। ਇਨ੍ਹਾਂ ਕੈਂਪਾਂ ਦੌਰਾਨ 2872 ਮਰੀਜ਼ਾਂ ਦੀ ਸਿਹਤ ਦਾ ਚੈਕ-ਅੱਪ ਕੀਤਾ ਗਿਆ। ਇਸ ਦੌਰਾਨ ਕਈ ਗੰਭੀਰ ਰੋਗਾਂ ਦੀ ਸ਼ਨਾਖਤ ਕੀਤੀ ਗਈ ਅਤੇ ਜਾਂਚ ਟੈਸਟ ਕਰ ਕੇ ਮੁਫਤ ਇਲਾਜ ਕਰਨ ਦੇ ਪ੍ਰਬੰਧ ਕੀਤੇ ਗਏ।
Advertisement
Advertisement