ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਖਾਂ ਦੇ ਕੈਂਪ ਵਿੱਚ ਹਜ਼ਾਰ ਮਰੀਜ਼ਾਂ ਦੀ ਜਾਂਚ

06:27 AM Sep 26, 2024 IST
ਡਾਕਟਰਾਂ ਦਾ ਸਨਮਾਨ ਕਰਦੇ ਹੋਏ ਸੰਤ ਕੰਬਲੀ ਵਾਲੇ ਤੇ ਕਲੱਬ ਮੈਂਬਰ। -ਫੋਟੋ: ਸ਼ੀਤਲ

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 25 ਸਤੰਬਰ
ਨੌਜਵਾਨ ਸਪੋਰਟਸ ਕਲੱਬ ਗੁੱਜਰਾਂ ਵੱਲੋਂ ਪਿੰਡ ਵਾਸੀਆਂ ਅਤੇ ਲਾਲਾਂ ਵਾਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਗੁੱਜਰਾਂ ਦੇ ਗੁਰਦੁਆਰੇ ਵਿੱਚ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਲਾਇਆ ਗਿਆ ਜਿਸ ਵਿੱਚ ਵੇਦਾਂਤਾ ਮਲਟੀਸਪੈਸ਼ਲਿਟੀ ਹਸਪਤਾਲ ਅਤੇ ਐਡਵਾਾਂਸ ਆਈ ਕੇਅਰ ਸੈਂਟਰ ਸੰਗਰੂਰ ਦੇ ਅੱਖਾਂ ਦੇ ਮਾਹਿਰ ਡਾਕਟਰ ਬ੍ਰਹਮਜੋਤ ਸਿੰਘ ਵਾਲੀਆ ਅਤੇ ਉਨ੍ਹਾਂ ਦੀ ਟੀਮ ਵੱਲੋਂ 1000 ਮਰੀਜ਼ਾਂ ਦੀ ਜਾਂਚ ਕਰਕੇ 256 ਦਾ ਅਪਰੇਸ਼ਨ ਕੀਤਾ ਗਿਆ ਅਤੇ 658 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ।ਕਲੱਬ ਦੇ ਸਕੱਤਰ ਭੂਰਾ ਸਿੰਘ ਅਤੇ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ 52 ਸਾਲ ਪਹਿਲਾਂ ਬਣੇ ਇਸ ਕਲੱਬ ਵੱਲੋਂ ਇਹ 36ਵਾਂ ਕੈਂਪ ਲਾਇਆ ਗਿਆ ਹੈ। ਇਸ ਮੌਕੇ ਸਮਾਗਮ ਨੂੰ ਸੰਤ ਬਾਬਾ ਕਾਲੀ ਕੰਬਲੀ ਵਾਲੇ, ਮਹੰਤ ਅੰਮ੍ਰਿਤਬਣ ਛਾਜਲੀ, ਆਰਕੇ ਗੋਇਲ ਚੇਅਰਮੈਨ ਆਸਰਾ ਗਰੁੱਪ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਲੱਬ ਵੱਲੋਂ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਕਲੱਬ ਵੱਲੋਂ ਡਾਕਟਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਕਲੱਬ ਦੇ ਪ੍ਰਧਾਨ ਕਪੂਰ ਸਿੰਘ, ਐਸਡੀਐਮ ਰਾਜੇਸ਼ ਸ਼ਰਮਾ, ਬੀਡੀਪੀਓ ਜਸਵਿੰਦਰ ਸਿੰਘ ਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Advertisement

Advertisement