ਨੀਟ ਰੱਦ ਕਰਨ ਤੇ ਸੀਬੀਆਈ ਤੋਂ ਜਾਂਚ ਕਰਾਉਣ ਲਈ ਪ੍ਰੀਖਿਆਰਥੀਆਂ ਨੇ ਸੁਪਰੀਮ ਕੋਰਟ ਦਾ ਦਰ ਖੜਕਾਇਆ
12:34 PM Jun 15, 2024 IST
Advertisement
ਨਵੀਂ ਦਿੱਲੀ, 15 ਜੂਨ
ਸੁਪਰੀਮ ਕੋਰਟ ਵਿੱਚ ਨੀਟ-ਯੂਜੀ 2024 ਦੀ ਪ੍ਰੀਖਿਆ ਨੂੰ ਰੱਦ ਕਰਨ ਅਤੇ ਸੀਬੀਆਈ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। 5 ਮਈ ਨੂੰ ਹੋਈ ਇਸ ਮੈਡੀਕਲ ਦਾਖਲਾ ਪ੍ਰੀਖਿਆ ’ਚ ਬੈਠੇ 20 ਵਿਦਿਆਰਥੀਆਂ ਵੱਲੋਂ ਦਾਇਰ ਪਟੀਸ਼ਨ ਵਿੱਚ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਅਤੇ ਹੋਰਾਂ ਨੂੰ ਦੁਬਾਰਾ ਟੈਸਟ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
Advertisement
Advertisement