ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਲਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

06:20 AM Nov 04, 2024 IST
ਬੇਲਾ ਕਾਲਜ ਦੇ ਜੇਤੂ ਵਿਦਿਆਰਥੀ ਅਧਿਆਪਕਾਂ ਨਾਲ। -ਫੋਟੋ: ਬੱਬੀ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 3 ਨਵੰਬਰ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਰਿਜ਼ਰਵ ਬੈਂਕ ਆਫ ਇੰਡੀਆ ਦੇ 90ਵੇਂ ਸਥਾਪਨਾ ਦਿਵਸ ਨੂੰ ਮੁੱਖ ਰੱਖਦਿਆਂ ਨੈਸ਼ਨਲ ਪੱਧਰ ’ਤੇ ਆਰਬੀਆਈ ਕੁਇਜ਼ ਮੁਕਾਬਲੇ ਦੇ ਪਹਿਲੇ ਪੜਾਅ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਕੁਇਜ਼ ਦੀ ਸਾਰੀ ਤਿਆਰੀ ਡਾ. ਨਰਿਪਇੰਦਰ ਕੌਰ ਵਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੁਇਜ਼ ਚਾਰ ਹਿੱਸਿਆਂ ਵਿੱਚ ਹੋਣਾ ਹੈ, ਜਿਸ ਵਿੱਚ ਸਭ ਤੋ ਪਹਿਲਾਂ ਪੂਰੇ ਭਾਰਤ ਦੇ ਅੰਡਰਗ੍ਰੈਜੂਏਟ ਵਿਦਿਆਰਥੀਆਂ ਨੇ ਆਨਲਾਈਨ ਕੁਇਜ਼ ਵਿੱਚ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਕਾਲਜ ਦੇ ਵੱਲੋਂ ਜੀਵਨਜੋਤ ਕੌਰ ਅਤੇ ਦਿਕਸ਼ਪ੍ਰੀਤ ਕੌਰ ਨੇ ਕੁੜੀਆਂ ਦੀ ਟੀਮ ਲਈ ਕਾਲਜ ਦੀ ਪ੍ਰਤੀਨਿਧਤਾ ਕੀਤੀ ਅਤੇ ਦੂਜੇ ਗੇੜ ਵਿੱਚ ਆਪਣੀ ਥਾਂ ਬਣਾਈ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਸ ਤੋਂ ਬਿਨਾਂ ਲੜਕਿਆਂ ਦੇ ਮੁਕਾਬਲੇ ਵਿੱਚ ਸ਼ਿਵਦੀਪ ਸਿੰਘ ਅਤੇ ਵਰੁਣ ਕੁਮਾਰ ਨੇ ਹਿੱਸਾ ਲਿਆ।

Advertisement

Advertisement