For the best experience, open
https://m.punjabitribuneonline.com
on your mobile browser.
Advertisement

ਬੇਟ ਖੇਤਰ ’ਚ ਕਾਂਗਰਸ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਮਿੰਟੂ

08:04 AM Jun 07, 2024 IST
ਬੇਟ ਖੇਤਰ ’ਚ ਕਾਂਗਰਸ ਵੱਲੋਂ ਸ਼ਾਨਦਾਰ ਪ੍ਰਦਰਸ਼ਨ  ਮਿੰਟੂ
ਪਿੰਡ ਸ਼ੇਰਪੁਰ ਬੇਟ ਵਿੱਚ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਾਂਗਰਸੀ ਕਾਰਕੁਨ। -ਫੋਟੋ: ਟੱਕਰ
Advertisement

ਮਾਛੀਵਾੜਾ:

Advertisement

ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੀ ਜਿੱਤ ’ਤੇ ਜ਼ਿਲ੍ਹਾ ਖੰਨਾ ਦੇ ਪਾਰਟੀ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਨੇ ਕਿਹਾ ਕਿ ਮਾਛੀਵਾੜਾ ਖੇਤਰ ਦੇ ਪਿੰਡਾਂ ਵਿਚ ਕਾਂਗਰਸ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਅਤੇ ਲੋਕਾਂ ਨੇ ਡਟ ਕੇ ਸਾਥ ਦਿੱਤਾ। ਪਿੰਡ ਸ਼ੇਰਪੁਰ ਬੇਟ ਵਿੱਚ ਜਿੱਤ ਦਾ ਜਸ਼ਨ ਮਨਾਉਣ ਲਈ ਇਕੱਤਰ ਹੋਏ ਕਾਂਗਰਸੀ ਵਰਕਰਾਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਮਿੰਟੂ ਨੇ ਕਿਹਾ ਕਿ ਇਹ ਜਿੱਤ ਵਰਕਰਾਂ ਦੀ ਸਖ਼ਤ ਮਿਹਨਤ ਸਦਕਾ ਮਿਲੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ। ਇਸ ਮੌਕੇ ਉਨ੍ਹਾਂ ਨਾਲ ਕ੍ਰਿਸ਼ਨ ਲਾਲ ਕਾਲੜਾ, ਹੁਸਨ ਲਾਲ ਮੜਕਨ ਤੇ ਭਾਰੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement