ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਕਸ ਸਕੂਲ ਵੱਲੋਂ ਸੂਬਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

06:39 AM Nov 04, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ। -ਫੋਟੋ: ਬਸਰਾ

ਪੱਤਰ ਪ੍ਰੇਰਕ
ਸਮਰਾਲਾ, 3 ਨਵੰਬਰ
ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ, ਜ਼ਿਲ੍ਹਾ ਪੱਧਰੀ ਤੇ ਸਹੋਦਿਆ ਈਸਟ ਖੱਨਾ ਵੱਲੋਂ ਕਰਵਾਏ ਗਏ ਕੁਸ਼ਤੀ , ਹੈਂਡਬਾਲ ਅਤੇ ਵਾਲੀਬਾਲ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੂਬਾ ਪੱਧਰੀ 68ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲੇ ਸਰਕਾਰੀ ਕੋਐੱਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ ’ਚ ਕਰਵਾਏ ਗਏ, ਜਿਸ ਵਿੱਚ ਮਹਿਕਦੀਪ ਕੌਰ (11ਵੀਂ ) ਨੇ ਅੰਡਰ 17 ਕੈਟਾਗਰੀ ਭਾਰ 73 ਕਿਲੋਗ੍ਰਾਮ ਵਿੱਚ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਸਹੋਦਿਆ ਅੰਤਰ-ਸਕੂਲ ਮੁਕਾਬਲਿਆਂ ਅਧੀਨ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦੇ ਖੇਡ ਮੈਦਾਨ ਵਿੱਚ ਹੋਏ ਲੜਕਿਆਂ ਦੇ ਅੰਡਰ-17 ਹੈਂਡਬਾਲ ਮੁਕਾਬਲਿਆਂ ਵਿੱਚ ਸਕੂਲ ਦੀ ਹੈਂਡਬਾਲ ਟੀਮ ਨੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਅਤੇ ਸਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰੌਣੀ ਵਿੱਚ ਹੋਏ ਲੜਕੀਆਂ ਦੇ ਅੰਡਰ-19 ਵਾਲੀਬਾਲ ਮੁਕਾਬਲਿਆ ਵਿੱਚ ਸਕੂਲ ਦੀ ਵਾਲੀਬਾਲ ਟੀਮ ਨੇ ਤੀਜਾ ਸਥਾਨ ਹਾਸਲ ਕਰ ਕੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਬੱਚਿਆਂ ਦੀ ਸ਼ਾਨਦਾਰ ਕਾਰਜਕਾਰੀ ਉੱਤੇ ਖੁਸ਼ੀ ਪ੍ਰਗਟਾਈ।

Advertisement

Advertisement