ਪਿਪਸ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
10:28 AM Sep 13, 2024 IST
ਚਮਕੌਰ ਸਾਹਿਬ: ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦੇ ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ’ਚ ਮਨਸਹਿਜ ਸਿੰਘ ਨੇ ਗੋਲਾ ਸੁੱਟਣ ਤੇ ਅਰਸ਼ਦੀਪ ਸਿੰਘ ਨੇ 100 ਮੀਟਰ ਦੌੜ ’ਚ ਪਹਿਲਾ। ਫੁਟਬਾਲ ਅੰਡਰ-21 ਲੜਕਿਆਂ ਨੇ ਪਹਿਲਾ ਸਥਾਨ, ਵਾਲੀਬਾਲ ਅੰਡਰ-21 ਲੜਕਿਆਂ ਤੇ ਵਾਲੀਬਾਲ ਅੰਡਰ-14 ਲੜਕਿਆਂ ਨੇ ਦੂਜਾ ਸਥਾਨ ਤੇ ਵਾਲੀਬਾਲ ਅੰਡਰ-17 ਲੜਕਿਆਂ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਤੇ ਮੈਨੇਜਿੰਗ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਡੀਪੀ ਸਤਨਾਮ ਸਿੰਘ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement