ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਕਰਡ ਹਾਰਟ ਸਕੂਲ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

08:02 AM Oct 04, 2024 IST
ਟਰਾਫੀ ਅਤੇ ਸਕੂਲ ਪ੍ਰਬੰਧਕਾਂ ਨਾਲ ਹਾਜ਼ਰ ਬਾਸਕਟਬਾਲ ਦੀ ਟੀਮ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਕਤੂਬਰ
ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਬੀਆਰਐੱਸ ਨਗਰ ਦੇ ਖਿਡਾਰੀਆਂ ਨੇ ਵੱਖ ਵੱਖ ਖੇਡ ਮੁਕਾਬਲਿਆਂ ਵਿੱਚੋਂ ਤਗਮੇ ਪ੍ਰਾਪਤ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੀ ਅੰਡਰ-14 ਬਾਸਕਟਬਾਲ ਲੜਕੀਆਂ ਦੀ ਟੀਮ ਨੇ ਸੀਬੀਐੱਸਈ ਕਲਸਟਰ ਮੁਕਾਬਲੇ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਕੌਮੀ ਪੱਧਰ ਦਾ ਮੁਕਾਬਲਾ ਗੋਲਡਨ ਇੰਟਰਨੈਸ਼ਨਲ ਸਕੂਲ ਇੰਦੋਰ ਵਿੱਚ ਹੋਇਆ ਸੀ। ਇਸ ਮੁਕਾਬਲੇ ਵਿੱਚ ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੀ ਵੰਸ਼ਿਕਾ ਯਾਦਵ ਨੇ 68ਵੀਆਂ ਸਕੂਲ ਖੇਡਾਂ ਦੇ ਸੂਬਾ ਪੱਧਰੀ ਕਰਾਟੇ ਮੁਕਾਬਲੇ ਦੀ ਅੰਡਰ-19 ਸ਼੍ਰੇਣੀ ਦੇ 64 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ। ਇਸੇ ਤਰ੍ਹਾਂ ਸਕੂਲ ਇੱਕ ਹੋਰ ਖਿਡਾਰਨ ਜਪਲੀਨ ਕੌਰ ਨੇ ਅੰਡਰ-19 ਸਕੈਟਿੰਗ ਲੜਕੀਆਂ ਦੇ ਮੁਕਾਬਲੇ ਵਿੱਚ ਤਿੰਨ ਸੋਨੇ ਦੇ ਤਗ਼ਮੇ ਆਪਣੇ ਨਾਂ ਕੀਤੇ। ਸੀਬੀਐੱਸਈ ਦੀ ਓੜੀਸਾ ਵਿੱਚ ਹੋਈ ਕੌਮੀ ਪੱਧਰ ਦੀ ਤੈਰਾਕੀ ਚੈਂਪੀਅਨਸ਼ਿਪ ’ਚ ਲੜਕੀਆਂ ਦੇ ਅੰਡਰ-11 ਵਰਗ ਵਿੱਚ ਸਕੂਲ ਦੀ ਪਰਸਿਮ ਕੈਂਥ ਨੇ 50 ਮੀਟਰ ਫਰੀ ਸਟਾਈਲ, 50 ਮੀਟਰ ਬਟਰਫਲਾਈ ਅਤੇ 100 ਮੀਟਰ ਫਰੀ ਸਟਾਈਲ ਵਿੱਚ 3 ਸੋਨੇ ਦੇ ਤਗ਼ਮੇ ਜਿੱਤੇ ਹਨ। ਸਕੂਲ ਦੇ ਡਾਇਰੈਕਟਰ ਫਾਦਰ ਜੌਰਜ ਅਤੇ ਪ੍ਰਿੰਸੀਪਲ ਸਿਸਟਰ ਸਿਲਵੀ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।

Advertisement

Advertisement