For the best experience, open
https://m.punjabitribuneonline.com
on your mobile browser.
Advertisement

ਵੱਖ-ਵੱਖ ਸਕੂਲਾਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ

08:14 AM May 15, 2024 IST
ਵੱਖ ਵੱਖ ਸਕੂਲਾਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ
Advertisement

ਪੱਤਰ ਪ੍ਰੇਰਕ
ਭੁੱਚੋ ਮੰਡੀ, 14 ਮਈ
ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਮੈਡੀਕਲ ਗਰੁੱਪ ਵਿੱਚ ਪ੍ਰਭਜੋਤ ਕੌਰ ਨੇ 96.4 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ, ਦੀਪਾਂਸ਼ੂ ਸਿੰਗਲਾ ਨੇ 95 ਫੀਸਦੀ ਅੰਕਾਂ ਨਾਲ ਦੂਜਾ, ਆਦਿੱਤਿਆ ਬਾਂਸਲ ਨੇ 94 ਫੀਸਦੀ ਨਾ ਤੀਜਾ ਅਤੇ ਓਜਸ ਮਹਾਜਨ ਨੇ 90.8 ਫੀਸਦੀ ਅੰਕ ਲੈ ਕੇ ਚੌਥੇ ਸਥਾਨ ਪ੍ਰਾਪਤ ਕੀਤਾ। ਨਾਨ-ਮੈਡੀਕਲ ਗਰੁੱਪ ਵਿੱਚੋਂ ਕਰਨਵੀਰ ਸਿੰਘ 96.2 ਫੀਸਦੀ ਅੰਕ ਲੈ ਕੇ ਪਹਿਲੇ, ਕੁਹੂ ਗੋਇਲ 95.2 ਫੀਸਦੀ ਅੰਕਾਂ ਨਾਲ ਦੂਜੇ ਅਤੇ ਦਿਵਿਆਂਸ਼ ਜਿੰਦਲ 92.4 ਫੀਸਦੀ ਅੰਕਾਂ ਨਾਲ ਤੀਜੇ ਸਥਾਨ ’ਤੇ ਰਹੇ। ਕਾਮਰਸ ਗਰੁੱਪ ਵਿੱਚ ਖੁਸ਼ਪ੍ਰੀਤ ਕੌਰ ਨੇ 94.4 ਫੀਸਦੀ ਅੰਕ ਲੈ ਕੇ ਪਹਿਲਾ, ਸਿਮਰਤਜੋਤ ਕੌਰ ਨੇ 91.2 ਫੀਸਦੀ ਅੰਕਾਂ ਨਾਲ ਦੂਜਾ, ਰਣਮੀਤ ਸਿੰਘ ਨੇ 89.2 ਫੀਸਦੀ ਅੰਕਾਂ ਨਾਲ ਤੀਜਾ ਅਤੇ ਪ੍ਰਭਦੀਪ ਸਿੰਘ ਨੇ 89 ਫੀਸਦੀ ਅੰਕ ਲੈ ਕੇ ਚੌਥੇ ਸਥਾਨ ਹਾਸਲ ਕੀਤਾ। ਸਕੂਲ ਦੇ ਐੱਮਡੀ ਪ੍ਰੋਫੈਸਰ ਐੱਮਐੱਲ ਅਰੋੜਾ, ਪ੍ਰਿੰਸੀਪਲ ਕੰਚਨ ਬਾਲਾ, ਵਾਈਸ ਪ੍ਰਿੰਸੀਪਲ ਕੁਲਵੰਤ ਕੌਰ, ਜੇਐੱਸ ਸੰਧੂ ਅਤੇ ਮੈਡਮ ਸ਼ਾਲੂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਫ਼ਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਮਰਦੀਪ ਸਿੰਘ ਨੇ ਕਿਹਾ ਕਿ ਸੁਖਮਨਪ੍ਰੀਤ ਕੌਰ ਨੇ 94% ਅੰਕ ਲੈ ਕੇ ਪਹਿਲਾ ਸਥਾਨ, ਜੈਸਮੀਨ ਕੌਰ ਨੇ 92% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਪਵਨਪ੍ਰੀਤ ਕੌਰ ਨੇ 91% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ।
ਸ਼ਹਿਣਾ (ਪੱਤਰ ਪ੍ਰੇਰਕ): ਸੀਬੀਐੱਸਈ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚੋਂ ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਇਨਾਇਤ ਕੌਰ ਪਵਾਰ ਨੇ ਪਹਿਲਾ, ਕਾਜਲ ਬਾਵਾ ਨੇ ਦੂਜਾ ਅਤੇ ਕਮਲਪ੍ਰੀਤ ਕੌਰ ਤੇ ਅਮਨਦੀਪ ਸਿੰਘ ਧਾਲੀਵਾਲ ਨੇ ਜਮਾਤ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਅਨੁਜ ਸ਼ਰਮਾ ਨੇ ਭਰੋਸਾ ਦਿਵਾਇਆ ਸਟਾਫ਼ ਦੇ ਯਤਨਾਂ ਸਦਕਾ ਆਉਣ ਵਾਲੇ ਨਤੀਜਿਆਂ ਵਿੱਚ ਵੀ ਵਿਦਿਆਰਥੀ ਮੱਲਾਂ ਮਾਰਨਗੇ।
ਜੈਤੋ (ਪੱਤਰ ਪ੍ਰੇਰਕ): ਸੀਬੀਐੱਸਈ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ’ਚ ਦਸਮੇਸ਼ ਗਲੋਬਲ ਸਕੂਲ ਬਰਗਾੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਅਜੈ ਸ਼ਰਮਾ ਅਨੁਸਾਰ ਵਿਦਿਆਰਥਣ ਮਹਿਕ ਨੇ 97.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਵਾਰਿਸਪ੍ਰੀਤ ਕੌਰ ਨੇ 96.6 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ, ਕਰਮਨਪਾਲ ਸਿੰਘ ਸੰਧੂ ਨੇ 96.4 ਫੀਸਦ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਮੈਥ ਵਿੱਚੋਂ ਚਾਰ ਵਿਦਿਆਰਥੀਆਂ, ਸੋਸ਼ਲ ਸਾਇੰਸ ਵਿੱਚੋਂ ਚਾਰ ਅਤੇ ਸਭ ਤੋਂ ਵੱਧ ਪੰਜਾਬੀ ਵਿਸ਼ੇ ਵਿੱਚੋਂ 13 ਵਿਦਿਆਰਥੀਆਂ ਨੇ 100 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਐੱਮਡੀ ਜਸਬੀਰ ਸਿੰਘ ਸੰਧੂ, ਪ੍ਰਿੰਸੀਪਲ ਅਜੈ ਸ਼ਰਮਾ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਸਰਦੂਲਗੜ੍ਹ (ਪੱਤਰ ਪ੍ਰੇਰਕ): ਸੀ.ਬੀ.ਐੱਸ.ਈ. ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ’ਚ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਰਾਮ ਕਿਸ਼ਨ ਯਾਦਵ ਨੇ ਦੱਸਿਆ ਕਿ ਵਿਦਿਆਰਥਣ ਸਿਮਰਤ ਨੇ 94.8 ਫੀਸਦੀ ਅੰਕ ਹਾਸਲ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਅਵਿਕਾ ਨੇ 93.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਸੰਜੋਤ ਮਹਿਤਾ ਨੇ 93.4 ਫੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਪ੍ਰਬੰਧਕ ਸਤੀਸ਼ ਕੁਮਾਰ ਲਹਿਰੀ, ਵਿਜੇ ਕੁਮਾਰ ਲਹਿਰੀ, ਨਰੇਸ਼ ਕੁਮਾਰ ਲਹਿਰੀ, ਰਜਿੰਦਰ ਕੁਮਾਰ ਗਰਗ, ਮਹੇਸ਼ ਕੁਮਾਰ ਗਰਗ, ਪਰਵੀਨ ਕੁਮਾਰ ਲਹਿਰੀ, ਦਰਸ਼ਨ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਧਨੌਲਾ (ਪੱਤਰ ਪ੍ਰੇਰਕ): ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਦੀ ਜਮਾਤ ਵਿੱਚ ਜਸ਼ਨਪ੍ਰੀਤ ਕੌਰ, 97 ਫੀਸਦੀ ਅੰਕ ਲੈ ਕੇ ਪਹਿਲਾ, ਹਰਜੋਤ ਕੌਰ 93 ਫੀਸਦੀ ਅੰਕ ਲੈ ਕੇ ਦੂਜਾ ਅਤੇ ਸਿਮਰਨਜੋਤ ਕੌਰ ਨੇ 91 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਕਲਾਸ ਦੀ ਵਿਆਰਥਣ ਹਰਲੀਨ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ, ਬਵਨਪ੍ਰੀਤ ਕੌਰ 92 ਫੀਸਦੀ ਅੰਕ ਲੈ ਕੇ ਦੂਜਾ ਅਤੇ ਜਸ਼ਨਦੀਪ ਕੌਰ ਨੇ 91 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਤੇ ਅਧਿਆਪਕ ਨਵਜੋਤ ਕੌਰ, ਬਬਨਜੋਤ ਕੌਰ ਅਤੇ ਵੀਰਪਾਲ ਕੌਰ, ਦਵਿੰਦਰ ਕੋਰ ਭੱਠਲ, ਪ੍ਰਿਯੰਕਾ ਤੇ ਇੰਦਰਪਾਲ ਸਿੰਘ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×