ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਓਲੰਪਿਆਡ ਵਿੱਚ ਆਦਰਸ਼ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

08:45 AM Jul 12, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਡਾਇਰੈਕਟਰ ਸ਼ਿੰਗਾਰ ਸਿੰਘ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 11 ਜੁਲਾਈ
ਨੈਸ਼ਨਲ ਇੰਡੀਅਨ ਟੈਲੇਂਟ ਓਲੰਪਿਆਡ ਪ੍ਰੀਖਿਆ ਮੁਕਾਬਲੇ ਵਿੱਚ ਆਦਰਸ਼ ਪਬਲਿਕ ਸਕੂਲ ਮੁਖਮੈਲਪੁਰ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਰਾਜ ਪੱਧਰੀ ਰੈਂਕ ਪ੍ਰਾਪਤ ਕੀਤਾ ਹੈ। ਇਸ ਮੌਕੇ ਸਕੂਲ ਡਾਇਰੈਕਟਰ ਸ਼ਿੰਗਾਰ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਕੌਰ ਦੂਜੀ ਜਮਾਤ ਸਟੇਟ ਰੈਂਕ 5, ਦਿਲਜੋਤ ਸ਼ਰਮਾ ਜਮਾਤ ਪਹਿਲੀ ਸਟੇਟ ਰੈਂਕ 5, ਪ੍ਰੀਆ ਜਮਾਤ ਪਹਿਲੀ ਸਟੇਟ ਰੈਂਕ 22, ਦਮਨਪ੍ਰੀਤ ਕੌਰ ਜਮਾਤ ਚੌਥੀ ਸਟੇਟ ਰੈਂਕ-16, ਸਿਮਰਨ ਕੌਰ ਜਮਾਤ ਸੱਤਵੀਂ ਸਟੇਟ ਰੈਂਕ 21 ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਖੁਸ਼ੀ ਦੇ ਮੌਕੇ ਸਕੂਲ ਦੇ ਡਾਇਰੈਕਟਰ ਸ਼ਿੰਗਾਰ ਸਿੰਘ ਅਤੇ ਪ੍ਰਿੰਸੀਪਲ ਰਾਜਿੰਦਰ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਦਿਲ ਲਗਾ ਕੇ ਪੜ੍ਹਾਈ ਕਰਨ ਅਤੇ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

Advertisement

Advertisement
Advertisement