ਅੰਤਰ-ਖੇਤਰੀ ਯੁਵਕ ਮੇਲੇ ’ਚ ਐੱਸਡੀ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 13 ਨਵੰਬਰ
ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿੱਚ ਹੋਏ ਅੰਤਰ-ਖੇਤਰੀ ਯੁਵਕ ਮੇਲੇ ਦੇ ਮੁਕਾਬਲਿਆਂ ਵਿੱਚ ਐੱਸਡੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੇ ਵਿਦਿਆਰਥੀਆਂ ਨੇ ਕੁਇਜ਼ ਅਤੇ ਭਾਸ਼ਣ ਕਲਾ ਮੁਕਾਬਲਿਆਂ ‘ਚ ਪਹਿਲਾ ਸਥਾਨ ਹਾਸਲ ਕਰਕੇ ਲਿਟਰੇਰੀ ਟਰਾਫ਼ੀ ‘ਤੇ ਕਬਜ਼ਾ ਜਮਾਇਆ। ਕੁਇਜ਼ ਟੀਮ ਦੇ ਵਿਦਿਆਰਥੀਆਂ ਪਵਨ ਕੁਮਾਰ ਓਝਾ, ਰੁਪਾਲੀ ਅਤੇ ਸੰਯਮ ਸਿੰਗਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਰ ਰਾਊਂਡ ਵਿਚ ਅੱਗੇ ਰਹਿੰਦਿਆਂ ਪਹਿਲੇ ਸਥਾਨ ‘ਤੇ ਕਬਜ਼ਾ ਕੀਤਾ। ਵਿਦਿਆਰਥੀ ਰੋਹਿਤ ਚੌਧਰੀ ਨੇ ਭਾਸ਼ਣ ਕਲਾ ਦੀ ਬਿਹਤਰੀਨ ਪੇਸ਼ਕਾਰੀ ਰਾਹੀਂ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਹਰਦਿਆਲ ਸਿੰਘ ਅੱਤਰੀ, ਡਾ. ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਦੇ ਨਾਲ ਨਾਲ ਕੋਆਰਡੀਨੇਟਰ ਪ੍ਰੋ. ਅਸ਼ੋਕ ਕੁਮਾਰ, ਕੋ-ਕੋਆਰਡੀਨੇਟਰ ਪ੍ਰੋ. ਰਛਪਾਲ ਸਿੰਘ ਅਤੇ ਟੀਮ ਇੰਚਾਰਜਾਂ ਡਾ. ਵੰਦਨਾ ਕੁਕਰੇਜਾ, ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ. ਤਮੰਨਾ ਨੂੰ ਵਧਾਈ ਦਿੱਤੀ ਹੈ।