ਨੀਟ ਪ੍ਰੀਖਿਆ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
10:41 AM Jun 09, 2024 IST
ਦਸੂਹਾ: ਇਥੇ ਨੀਟ ਯੂਜੀ 2024 ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਕੈਂਬਰਿਜ ਇੰਟਰਨੈਸ਼ਨ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਓਪੀ ਗੁਪਤਾ ਨੇ ਦੱਸਿਆ ਕਿ ਇਸ ਸਾਲ 25 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ। ਇਸ ਪ੍ਰੀਖਿਆ ਵਿੱਚ ਕੈਂਬਰਿਜ ਸਕੂਲ ਦਸੂਹਾ ਦੀ ਸਨਿਗਧਾ ਨੇ 646 ਅੰਕ, ਏਕਨੂਰ ਸਿੰਘ ਬੈਂਸ ਨੇ 642 ਅੰਕ, ਗੁਰਮਨ ਸਿੰਘ ਨੇ 622 ਅੰਕ, ਰੁਚਿਕਾ ਨੇ 602 ਅੰਕ, ਆਸਥਾ ਨੇ 596 ਅੰਕ, ਰਵਨੀਤ ਨੇ 540 ਅੰਕ ਅਤੇ ਗੁਰਵਿੰਦਰ ਸਿੰਘ ਨੇ 502 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੁਸ਼ਨਾਇਆ ਹੈ। ਇਸ ਮੌਕੇ ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇਕੇ ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਉਪ ਪ੍ਰਧਾਨ ਸ੍ਰੀਮਤੀ ਈਨਾ ਵਾਸਲ, ਸੀਈਓ ਰਾਘਵ ਵਾਸਲ, ਡਾਇਰੈਕਟਰ ਅਦਿੱਤੀ ਵਾਸਲ ਅਤੇ ਪ੍ਰਿੰ. ਓਪੀ ਗੁਪਤਾ ਨੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। -ਪੱਤਰ ਪ੍ਰੇਰਕ
Advertisement
Advertisement