For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਤੋਂ ਸਿਵਾਏ ਕਿਸੇ ਧਿਰ ਨੂੰ ਲੋਕਾਂ ਦੀ ਫਿਕਰ ਨਹੀਂ: ਸੁਖਬੀਰ

08:36 AM Mar 30, 2024 IST
ਅਕਾਲੀ ਦਲ ਤੋਂ ਸਿਵਾਏ ਕਿਸੇ ਧਿਰ ਨੂੰ ਲੋਕਾਂ ਦੀ ਫਿਕਰ ਨਹੀਂ  ਸੁਖਬੀਰ
ਭਗਤਾ ਭਾਈ ਵਿੱਚ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਵਰਕਰ।
Advertisement

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 29 ਮਾਰਚ
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਭਲਾਈ ਸਿਰਫ ਖੇਤਰੀ ਪਾਰਟੀ ਹੀ ਕਰ ਸਕਦੀ ਹੈ ਜਦਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਵਾਸਤਾ ਨਹੀਂ ਹੈ ਅਤੇ ਇਹ ਪਾਰਟੀਆਂ ਸੂਬੇ ਨੂੰ ਬਰਬਾਦ ਕਰਨ ’ਤੇ ਤੁਲੀਆਂ ਹੋਈਆਂ ਹਨ। ਸ੍ਰੀ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਅੱਜ ਕਸਬਾ ਭਗਤਾ ਭਾਈ, ਕੋਠਾ ਗੁਰੂ, ਦਿਆਲਪੁਰਾ ਮਿਰਜ਼ਾ, ਗੁੰਮਟੀ ਕਲਾਂ ਤੇ ਭਾਈ ਰੂਪਾ ਵਿਚ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਹਰਿੰਦਰ ਸਿੰਘ ਮਹਿਰਾਜ ਦੀ ਅਗਵਾਈ ਹੇਠ ਇਕੱਠੇ ਹੋਏ ਅਕਾਲੀ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਬਾਦਲ ਦਾ ਸਵਾਗਤ ਕੀਤਾ। ਉਨ੍ਹਾਂ ਦਿੱਲੀ ਆਧਾਰਿਤ ਪਾਰਟੀਆਂ ’ਤੇ ਪੰਜਾਬ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਕੋਈ ਚੋਣ ਵਾਅਦਾ ਪੂਰਾ ਕਰਨ ਦੀ ਥਾਂ ਫੋਕੀ ਵਾਹ ਵਾਹ ਖੱਟਣ ਲਈ ਸੂਬੇ ਦਾ ਕਰੋੜਾਂ ਰੁਪਏ ਇਸ਼ਤਿਹਾਰਾਂ ’ਤੇ ਹੀ ਖ਼ਰਚ ਕਰ ਦਿੱਤਾ ਹੈ। ਰਾਮਪੁਰਾ ਫੂਲ/ਮੌੜ/ਚਾਉਕੇ (ਗੁਰਜੀਤ ਭੁੱਲਰ/ਜਗਤਾਰ ਅਨਜਾਣ/ਰਮਨਦੀਪ ਸਿੰਘ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਤਬਦੀਲੀ ਦੀ ਲਹਿਰ ਸ਼ੁਰੂ ਹੋ ਗਈ ਹੈ ਅਤੇ ਪੰਜਾਬੀ ‘ਝਾੜੂ’, ‘ਪੰਜਾ’ ਤੇ ‘ਕਮਲ ਦੇ ਫੁੱਲ’ ਨੂੰ ਸੂਬੇ ਵਿਚੋਂ ਦੂਰ ਕਰਨ ਲਈ ਤਿਆਰ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਬਚਾਓ ਯਾਤਰਾ ਤਹਿਤ ਰਾਮਪੁਰਾ ਫੂਲ ਅਤੇ ਮੌੜ ਹਲਕਿਆਂ ਵਿਚ ਸਾਰੇ ਵਰਗਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਮੌੜ ਵਿਚ ਸਿਕੰਦਰ ਸਿੰਘ ਮਲੂਕਾ ਅਤੇ ਹਰਿੰਦਰ ਸਿੰਘ ਮੌਜੂਦ ਸਨ। ਸ੍ਰੀ ਬਾਦਲ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਦਹਾਕਿਆਂ ਪਿੱਛੇ ਲੈ ਗਏ ਹਨ। ਪਹਿਲਾਂ ਕਾਂਗਰਸ ਨੇ ਪੂਰਨ ਕਰਜ਼ਾ ਮੁਆਫੀ ਦੇ ਝੂਠੇ ਵਾਅਦੇ ਕਰ ਕੇ ਕਿਸਾਨਾਂ ਨੂੰ ਮੂਰਖ ਬਣਾਇਆ। ਇਸ ਤੋਂ ਬਾਅਦ ‘ਆਪ’ ਨੇ ਕੁਝ ਹੀ ਦਿਨਾਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਪਰ ਪਿਛਲੇ ਦੋ ਸਾਲਾ ਵਿਚ ਨਸ਼ਾ ਦੁੱਗਣਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ।

Advertisement

Advertisement
Author Image

sukhwinder singh

View all posts

Advertisement
Advertisement
×