For the best experience, open
https://m.punjabitribuneonline.com
on your mobile browser.
Advertisement

ਆਬਕਾਰੀ ਮਾਮਲਾ: ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ

11:37 AM May 02, 2024 IST
ਆਬਕਾਰੀ ਮਾਮਲਾ  ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ
Advertisement

ਨਵੀਂ ਦਿੱਲੀ, 2 ਮਈ
ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਆਬਕਾਰੀ ਮਾਮਲੇ ’ਚ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੀਤੇ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਦਿਆਂ ਅੱਜ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀਐੱਸ ਅਰੋੜਾ ਦੇ ਬੈਂਚ ਅੱਗੇ ਪਟੀਸ਼ਨ ’ਤੇ ਤੁਰੰਤ ਸੁਣਵਾਈ ਲਈ ਅਪੀਲ ਕੀਤੀ ਗਈ। ਅਦਾਲਤ ਨੇ ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ।

Advertisement

Advertisement
Author Image

Advertisement
Advertisement
×