ਆਬਕਾਰੀ ਵਿਭਾਗ ਵੱਲੋਂ 245 ਲਿਟਰ ਨਾਜਾਇਜ਼ ਸ਼ਰਾਬ ਬਾਰਮਦ
06:04 AM Oct 31, 2024 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 30 ਅਕਤੂਬਰ
ਆਬਕਾਰੀ ਵਿਭਾਗ ਵੱਲੋਂ ਹੁਸ਼ਿਆਰਪੁਰ-2 ਦੇ ਐਕਸਾਈਜ਼ ਅਧਿਕਾਰੀ ਪ੍ਰੀਤ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਟਾਂਡਾ ਖੇਤਰ ਦੇ ਪਿੰਡ ਅਹਿਆਪੁਰ ਨੇੜੇ ਛਾਪੇ ਮਾਰ ਕੇ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਟੀਮ ਵਿਚ ਐਕਸਾਈਜ਼ ਇੰਸਪੈਕਟਰ ਅਮਿਤ ਵਿਆਸ, ਅਜੇ ਕੁਮਾਰ ਅਤੇ ਪੁਲੀਸ ਮੁਲਾਜ਼ਮ ਸ਼ਾਮਲ ਸਨ। ਪ੍ਰੀਤ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਵਿਭਾਗ ਵਲੋਂ ਛਾਪੇ ਮਾਰੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਅੱਜ 245 ਲਿਟਰ ਨਾਜਾਇਜ਼ ਸ਼ਰਾਬ ਬਾਰਮਦ ਕੀਤੀ ਗਈ ਜੋ 7 ਕੇਨਾਂ ਵਿੱਚ ਭਰ ਕੇ ਰੱਖੀ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਟਾਂਡਾ ’ਚ ਕੇਸ ਦਰਜ ਕਰ ਲਿਆ ਗਿਆ ਹੈ।
Advertisement
Advertisement