ਆਬਕਾਰੀ ਨੀਤੀ ਕੇਸ: ਸੁਪਰੀਮ ਕੋਰਟ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤ
12:23 PM Jul 16, 2024 IST
ਨਵੀਂ ਦਿੱਲੀ, 16 ਜੁਲਾਈ
Advertisement
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ 'ਆਪ' ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਸਿਸੋਦੀਆ ਦੀਆਂ ਪਟੀਸ਼ਨਾਂ 'ਤੇ ਸੀਬੀਆਈ ਅਤੇ ਈਡੀ ਤੋਂ ਜਵਾਬ ਮੰਗਿਆ ਅਤੇ ਮਾਮਲੇ ਦੀ ਸੁਣਵਾਈ 29 ਜੁਲਾਈ 'ਤੇ ਪਾ ਦਿੱਤੀ। ਬੈਂਚ ਵਿੱਚ ਜਸਟਿਸ ਸੰਜੇ ਕਰੋਲ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਵੀ ਸ਼ਾਮਲ ਹਨ। ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਸ਼ਰਾਬ ਨੀਤੀ ਕੇਸ ਵਿੱਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ। ਇਸ ਸੀਬੀਆਈ ਦੀ ਐਫਆਈਆਰ ਤੋਂ ਉੱਭਰੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ 9 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।- ਪੀਟੀਆਈ
Advertisement
Advertisement