ਆਬਕਾਰੀ ਘੁਟਾਲਾ: ‘ਆਪ’ ਆਗੂ ਦੁਰਗੇਸ਼ ਪਾਠਕ ਨੂੰ ਜ਼ਮਾਨਤ
05:46 PM Sep 11, 2024 IST
Advertisement
ਨਵੀਂ ਦਿੱਲੀ, 11 ਸਤੰਬਰ
ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੁਰਗੇਸ਼ ਪਾਠਕ ਨੂੰ ਅੱਜ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਉੱਧਰ, ਦਿੱਲੀ ਹਾਈ ਕੋਰਟ ਨੇ ਅੱਜ ਹੈਦਰਾਬਾਦ ਦੇ ਕਾਰੋਬਾਰੀ ਅਰੁਣ ਰਾਮਚੰਦਰ ਪਿੱਲਈ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਰਾਹਤ ਦਿੰਦੇ ਹੋਏ ਕਿਹਾ, ‘‘ਜ਼ਮਾਤਨ ਮਨਜ਼ੂਰੀ ਕੀਤੀ ਜਾਂਦੀ ਹੈ।’’ -ਪੀਟੀਆਈ
Advertisement
Advertisement
Advertisement