ਆਬਕਾਰੀ ਘੁਟਾਲਾ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਖਾਰਜ
03:45 PM Aug 05, 2024 IST
ਨਵੀਂ ਦਿੱਲੀ, 5 ਅਗਸਤ
ਦਿੱਲੀ ਹਾਈ ਕੋਰਟ ਨੇ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੀਤੀ ਗਈ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਗ੍ਰਿਫ਼ਤਾਰੀ ਬਿਨਾ ਕਿਸੇ ਉਚਿਤ ਕਾਰਨ ਤੋਂ ਕੀਤੀ ਗਈ। ਹਾਈ ਕੋਰਟ ਨੇ ‘ਆਪ’ ਦੇ ਕੌਮੀ ਕਨਵੀਨਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ਨੂੰ ਰਾਹਤ ਲਈ ਹੇਠਲੀ ਅਦਾਲਤ ’ਚ ਜਾਣ ਦੀ ਛੋਟ ਦਿੱਤੀ ਹੈ।
ਉੱਧਰ, ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਬੀਆਈ ਮਾਮਲੇ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦੇ ਸਬੰਧ ਵਿੱਚ ਸੁਪਰੀਮ ਕੋਰਟ ਦਾ ਰੁਖ਼ ਕਰਨਗੇ। -ਪੀਟੀਆਈ
Advertisement
Advertisement