For the best experience, open
https://m.punjabitribuneonline.com
on your mobile browser.
Advertisement

ਆਬਕਾਰੀ ਘੁਟਾਲਾ': ਦਿੱਲੀ ਹਾਈ ਕੋਰਟ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

03:16 PM Jul 03, 2024 IST
ਆਬਕਾਰੀ ਘੁਟਾਲਾ   ਦਿੱਲੀ ਹਾਈ ਕੋਰਟ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ
Advertisement

ਨਵੀਂ ਦਿੱਲੀ, 3 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਉਹ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਸੀਬੀਆਈ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ 5 ਜੁਲਾਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਰਜਤ ਭਾਰਦਵਾਜ ਨੇ ਜ਼ੋਰ ਦੇ ਕੇ ਕਿਹਾ ਕਿ ਬਿਨੈਕਾਰ ਨੂੰ ਕਾਨੂੰਨ ਦੀ ਉਚਿਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਉਸ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੋਈ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੂੰ ਸੀਬੀਆਈ ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ, ਜਿੱਥੇ ਉਹ ਹਾਲੇ ਵੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ।

Advertisement

Advertisement
Author Image

sukhitribune

View all posts

Advertisement
Advertisement
×