ਆਬਕਾਰੀ ਘੁਟਾਲਾ: ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਫੈਸਲਾ ਸੁਣਾ ਸਕਦਾ ਹੈ ਹਾਈ ਕੋਰਟ
02:04 PM Jun 30, 2024 IST
ਨਵੀਂ ਦਿੱਲੀ, 30 ਜੂਨ
ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨ ਲਾਂਡਰਿੰਗ ਦੇ ਮਾਮਲਿਆਂ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ ਕਵਿਤਾ ਦੀ ਜ਼ਮਾਲਤ ਅਰਜ਼ੀ ’ਤੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾ ਸਕਦਾ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਪਹਿਲੀ ਜੁਲਾਈ ਨੂੰ ਬਾਅਦ ਦੁਪਹਿਰ 2.30 ਵਜੇ ਫੈਸਲਾ ਸੁਣਾਉਣਗੇ। ਉਨ੍ਹਾਂ 28 ਮੲਂਨੂੰ ਕਵਿਤਾ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਕਵਿਤਾ ਨੇ ਹੇਠਲੀ ਅਦਾਲਤ ਦੇ 6 ਮਈ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਦੇ ਸੀਬੀਆਈ ਦੇ ਮਾਮਲੇ ਦੇ ਨਾਲ-ਨਾਲ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। -ਪੀਟੀਆਈ
Advertisement
Advertisement
Related News
Advertisement