ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਬਕਾਰੀ ਘੁਟਾਲਾ: ਹਾਈ ਕੋਰਟ ਵੱਲੋਂ ਬੀਆਰਐੱਸ ਆਗੂ ਕੇ ਕਵਿਤਾ ਦੀ ਜ਼ਮਾਨਤ ਅਰਜ਼ੀ ਰੱਦ

06:27 PM Jul 01, 2024 IST

ਨਵੀਂ ਦਿੱਲੀ, 1 ਜੁਲਾਈ

Advertisement

ਦਿੱਲੀ ਹਾਈ ਕੋਰਟ ਨੇ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਦੋ ਮਾਮਲਿਆਂ ਵਿੱਚ ਬੀਆਰਐੱਸ ਆਗੂ ਕੇ ਕਵਿਤਾ ਦੀਆਂ ਜ਼ਮਾਨਤ ਅਰਜ਼ੀਆਂ ਨਾ-ਮਨਜ਼ੂਰ ਕਰ ਦਿੱਤੀਆਂ। ਜਸਟਿਸ ਸਵਰਨ ਕਾਂਤਾ ਸ਼ਰਮਾ ਜਿਨ੍ਹਾਂ ਨੇ 28 ਮਈ ਨੂੰ ਜ਼ਮਾਨਤ ਸਬੰਧੀ ਇਨ੍ਹਾਂ ਅਰਜ਼ੀਆਂ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ, ਨੇ ਅੱਜ ਇਹ ਅਰਜ਼ੀਆਂ ਨਾ-ਮਨਜ਼ੂਰ ਕਰ ਦਿੱਤੀਆਂ। ਖ਼ਬਰ ਲਿਖੇ ਜਾਣ ਤੱਕ ਇਸ ਸਬੰਧੀ ਵਿਸਥਾਰ ’ਚ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਸੀ। ਕਵਿਤਾ ਨੇ ਹੇਠਲੀ ਅਦਾਲਤ ਦੇ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ, ਜਿਨ੍ਹਾਂ ਤਹਿਤ ਸੀਬੀਆਈ ਦੇ ਭ੍ਰਿਸ਼ਟਾਚਾਰ ਮਾਮਲੇ ਅਤੇ ਈਡੀ ਦੇ ਮਨੀ ਲਾਂਡਰਿੰਗ ਮਾਮਲੇ ’ਚ ਉਸ ਦੀਆਂ ਜ਼ਮਾਨਤ ਸਬੰਧੀ ਅਰਜ਼ੀਆਂ ਖਾਰਜ ਕਰ ਦਿੱਤੀਆਂ ਗਈਆਂ ਸਨ। -ਪੀਟੀਆਈ

 

Advertisement

Advertisement
Advertisement