For the best experience, open
https://m.punjabitribuneonline.com
on your mobile browser.
Advertisement

ਆਬਕਾਰੀ ਘੁਟਾਲਾ: ਕੇਜਰੀਵਾਲ ਨੂੰ 12 ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ

07:48 AM Jun 30, 2024 IST
ਆਬਕਾਰੀ ਘੁਟਾਲਾ  ਕੇਜਰੀਵਾਲ ਨੂੰ 12 ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਲਿਜਾਂਦੀ ਹੋਈ ਸੀਬੀਆਈ ਦੀ ਟੀਮ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 29 ਜੂਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਅੱਜ ਇੱਥੋਂ ਦੀ ਇਕ ਅਦਾਲਤ ਨੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਤਿੰਨ ਦਿਨਾਂ ਦੀ ਹਿਰਾਸਤ ’ਚ ਪੁੱਛ-ਪੜਤਾਲ ਕਰਨ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਸੀਬੀਆਈ ਨੇ ਕੇਜਰੀਵਾਲ ਨੂੰ 14 ਦਿਨਾਂ ਦੀ ਅਦਾਲਤੀ ਹਿਰਾਸਤ ਵਿੱਚ ਜੇਲ੍ਹ ਭੇਜਣ ਦੀ ਅਪੀਲ ਕਰਦੇ ਹੋਏ ਕਿਹਾ ਕਿ ‘ਜਾਂਚ ਅਤੇ ਨਿਆਂ ਦੇ ਹਿੱਤ ਵਿੱਚ’ ਕੇਜਰੀਵਾਲ ਦੀ ਹਿਰਾਸਤ ਜ਼ਰੂਰੀ ਹੈ। ਅਰਜ਼ੀ ਨੂੰ ਮਨਜ਼ੂਰ ਕਰਦੇ ਹੋਏ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਖ਼ਬਰ ਲਿਖੇ ਜਾਣ ਤੱਕ ਅਦਾਲਤ ਦੇ ਵਿਸਥਾਰ ’ਚ ਹੁਕਮਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਕੇਜਰੀਵਾਲ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਬੇਨੇਮੀਆਂ ਦੇ ਸਬੰਧ ਵਿੱਚ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਮੁੱਖ ਮੰਤਰੀ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਅਨਿਯਮਤਾਵਾਂ ਦੇ ਸਬੰਧ ’ਚ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਐਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਹੇਠਲੀ ਅਦਾਲਤ ’ਚੋਂ ਜ਼ਮਾਨਤ ਮਿਲ ਗਈ ਸੀ, ਜਿਸ ’ਤੇ ਦਿੱਲੀ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×