ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ

07:21 AM Jul 04, 2024 IST
ਪੀਏਯੂ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਹਾਜ਼ਰ ਨੁਮਾਇੰਦੇ। ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਜੁਲਾਈ
ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਨਰਲ ਸਕੱਤਰ ਆਸਾ ਸਿੰਘ ਪੰਨੂ ਨੇ ਸੇਵਾਮੁਕਤ ਮੁਲਾਜ਼ਮਾਂ ਦੀ ਕੰਪਿਊਟ ਕਰਵਾਈ ਪੈਨਸ਼ਨ ਦੀ ਕਟੌਤੀ ਕਰਨ ਸਬੰਧੀ 10 ਸਾਲ ਪੂਰੇ ਕਰ ਚੁੱਕੇ ਮੈਂਬਰਾਂ ਦੀ ਅੱਗਿਓਂ ਕੋਈ ਕਟੌਤੀ ਨਾ ਕਰਨ ਬਾਰੇ ਅਗਲੀ ਸੂਚੀ ਤਿਆਰ ਕਰਨ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਪਹਿਲੀ ਲਿਸਟ ਵਿੱਚ 68 ਮੈਂਬਰਾਂ ਦੇ ਕਟੌਤੀ ਨਾ ਕਰਨ ਸਬੰਧੀ ਕੇਸ ’ਤੇ ਹਾਈ ਕੋਰਟ ਵੱਲੋਂ ਸਟੇਅ ਹੋ ਚੁੱਕੀ ਹੈ। ਜਿਹੜੇ ਮੈਂਬਰ ਇਸ ਪਿਛਲੀ ਲਿਸਟ ਵਿੱਚ ਰਹਿ ਗਏ ਸਨ, ਉਨ੍ਹਾਂ ਦੇ ਕੇਸ ਇਕੱਠੇ ਕੀਤੇ ਜਾ ਰਹੇ ਹਨ ਤੇ ਸਟੇਅ ਲਈ ਛੇਤੀ ਹੀ ਹਾਈ ਕੋਰਟ ਭੇਜੇ ਜਾਣਗੇ। ਸੀਨੀਅਰ ਉਪ ਪ੍ਰਧਾਨ ਜਸਵੰਤ ਜੀਰਖ ਨੇ ਮੁੱਖ ਮੰਤਰੀ ਨਾਲ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਨਾਲ ਹੋਈ ਗੱਲਬਾਤ ਦੀ ਅਖ਼ਬਾਰਾਂ ’ਤੇ ਅਧਾਰਤ ਜਾਣਕਾਰੀ ਸਾਂਝੀ ਕੀਤੀ। ਸਾਰੇ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਰਹਿੰਦੇ ਬਕਾਇਆਂ ਦਾ ਤੁਰੰਤ ਭਗਤਾਨ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਫੌਜਦਾਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਮੌਕੇ ਸਵਰਨ ਸਿੰਘ ਰਾਣਾ, ਐੱਮ ਐੱਸ ਪਰਮਾਰ, ਤਜਿੰਦਰ ਮਹਿੰਦਰੂ, ਨਿਰਮਲ ਸਿੰਘ, ਮਹਿਲ ਸਿੰਘ ਤੇ ਬਲਵੀਰ ਸਿੰਘ ਹਾਜ਼ਰ ਸਨ।

Advertisement

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਖੰਨਾ: ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਭੰਡਾਰੀ ਪਾਰਕ ਵਿੱਚ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਫੌਜਦਾਰੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਬੁੱਧੀਜੀਵੀਆਂ ’ਤੇ ਮੁਕੱਦਮੇ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਗੁਰਸੇਵਕ ਸਿੰਘ ਮੋਹੀ ਨੇ ਸੂਬਾ ਸਰਕਾਰ ਅਤੇ ਵਿਭਾਗ ਨੂੰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਤੇ ਪਾਵਰਕੌਮ ਟਰਾਂਸਕੋ ਮੈਨੇਜਮੈਂਟ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੰਤੋਖ ਸਿੰਘ, ਅਮਰੀਕ ਸਿੰਘ, ਤਰਸੇਮ ਲਾਲ, ਨੇਤਰ ਸਿੰਘ, ਸੁਖਵਿੰਦਰ ਸਿੰਘ, ਰਾਮ ਗੋਪਾਲ, ਰਾਜ ਸਿੰਘ ਬੱਲ ਤੇ ਮੋਹਨ ਸਿੰਘ ਸ਼ੰੰਭੂ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement