ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ
ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਸਤੰਬਰ
ਪੀਏਯੂ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਕਨਫੈੱਡਰੇਸ਼ਨ ਦਫ਼ਤਰ ਵਿੱਚ ਹੋਈ। ਇਸ ਸਮੇਂ ਜਨਰਲ ਸਕੱਤਰ ਆਸਾ ਸਿੰਘ ਪੰਨੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਰਹਿੰਦੇ ਬਕਾਇਆਂ ਬਾਰੇ ਦਿੱਤੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ। ਸੰਸਥਾ ਦੇ ਸੀਨੀਅਰ ਉੱਪ ਪ੍ਰਧਾਨ ਜਸਵੰਤ ਜ਼ੀਰਖ ਨੇ ਦੱਸਿਆ ਕਿ ਹਾਈ ਕੋਰਟ ਵੱਲੋਂ ਡੀਏ ਸਮੇਤ ਪੰਜਾਬ ਸਰਕਾਰ ਨੂੰ ਜਨਵਰੀ 2016 ਤੋਂ ਬਣਦੇ ਬਕਾਏ ਜਾਰੀ ਕਰਨ ਦੇ ਹੁਕਮਾਂ ਦਾ ਮੀਟਿੰਗ ਸੁਆਗਤ ਕੀਤਾ।
ਇਸ ਮੌਕੇ ਪੈਨਸ਼ਨ ਕੰਪਿਊਟੇਸ਼ਨ ਦੇ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਸਬੰਧੀ ਕੀਤੀ ਜਾਂਦੀ ਕਟੌਤੀ ਬੰਦ ਹੋ ਚੁੱਕੀ ਹੈ ਅਤੇ ਸੇਵਾਮੁਕਤੀ ਨੂੰ 10 ਸਾਲ ਪੂਰੇ ਕਰ ਗਏ ਪੈਨਸ਼ਨਰਾਂ ਦੀ ਕੀਤੀ ਗਈ ਕਟੌਤੀ ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾਂ ਕੀਤੀ ਜਾ ਚੁੱਕੀ ਹੈ। ਇਸ ਮਹੀਨੇ ਸੇਵਾਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਐਸੋਸੀਏਸ਼ਨ ਦੇ ਮੈਂਬਰ ਬਣਾਉਣ ਲਈ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਲਈ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ। ਅੱਜ ਦੀ ਮੀਟਿੰਗ ਵਿੱਚ ਸਵਰਨ ਸਿੰਘ ਰਾਣਾ, ਰਣਜੋਧ ਸਿੰਘ ਗਰੇਵਾਲ, ਤਜਿੰਦਰ ਮਹਿੰਦਰੂ, ਕਰਤਾਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਬਲਵੀਰ ਸਿੰਘ, ਨਛੱਤਰ ਸਿੰਘ ਬਾੜੇਵਾਲ, ਜਰਨੈਲ ਸਿੰਘ, ਚਮਨ ਲਾਲ ਜਿੰਦਲ, ਪ੍ਰੀਤਮਹਿੰਦਰ ਸਿੰਘ, ਰਾਮ ਚੰਦ, ਮਹਿਲ ਸਿੰਘ ਸਿੱਧੂ ਤੇ ਦਾਨ ਸਿੰਘ ਹਾਜ਼ਰ ਸਨ।