ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਵਿਭਾਗ ਦਾ ਕਾਰਜਕਾਰੀ ਇੰਜਨੀਅਰ ਮੁਅੱਤਲ

08:29 AM Aug 03, 2024 IST

ਕੁਰੂਕਸ਼ੇਤਰ (ਪੱਤਰ ਪ੍ਰੇਰਕ):

Advertisement

ਹਰਿਆਣਾ ਦੇ ਟਰਾਂਸਪੋਰਟ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੇ ਸਦਨ ਵਿੱਚ ਸ਼ਿਕਾਇਤਕਰਤਾਵਾਂ ਨਾਲ ਦੁਰਵਿਹਾਰ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਬਿਨਾਂ ਇਜਾਜ਼ਤ ਗੈਰ-ਹਾਜ਼ਰ ਰਹਿਣ ਕਾਰਨ ਬਿਜਲੀ ਵਿਭਾਗ ਦੇ ਇੱਕ ਹੋਰ ਕਾਰਜਕਾਰੀ ਇੰਜਨੀਅਰ ਅਤੇ ਆਬਕਾਰੀ ਵਿਭਾਗ ਦੇ ਡੀਈਟੀਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਸ਼ੁੱਕਰਵਾਰ ਨੂੰ ਨਿਊ ਮਿਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ 14 ਵਿੱਚੋਂ 9 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਅਤੇ 5 ਬਕਾਇਆ ਸ਼ਿਕਾਇਤਾਂ ਸਬੰਧੀ ਆਉਣ ਵਾਲੀ ਮੀਟਿੰਗ ਤੋਂ ਪਹਿਲਾਂ ਰਿਪੋਰਟ ਭੇਜਣ ਦੇ ਹੁਕਮ ਦਿੱਤੇ। ਇਸ ਏਜੰਡੇ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਨੇ 28 ਸ਼ਿਕਾਇਤਾਂ ਸੁਣੀਆਂ।

Advertisement
Advertisement
Advertisement