For the best experience, open
https://m.punjabitribuneonline.com
on your mobile browser.
Advertisement

ਦੇਸ਼ ਭਗਤ ਕਾਲਜ ਵਿੱਚ ਪ੍ਰਦਰਸ਼ਨੀ ਲਾਈ

07:10 AM Apr 27, 2024 IST
ਦੇਸ਼ ਭਗਤ ਕਾਲਜ ਵਿੱਚ ਪ੍ਰਦਰਸ਼ਨੀ ਲਾਈ
Advertisement

ਧੂਰੀ: ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪ੍ਰਿੰਸੀਪਲ ਡਾਕਟਰ ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਬੀ.ਐੱਸ.ਸੀ.ਐਫ. ਟੀ. ਵਿਭਾਗ ਨੇ ਪ੍ਰਦਰਸ਼ਨੀ ਲਗਾਈ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਕਾਲਜ ਪ੍ਰਿੰਸੀਪਲ ਤੇ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਪਹੁੰਚੇ। ਵਿਭਾਗ ਦੇ ਮੁਖੀ ਪ੍ਰੋਫੈਸਰ ਕਮਲਦੀਪ ਕੌਰ ਨੇ ਇਸ ਪ੍ਰਦਰਸ਼ਨੀ ਦੀ ਰੂਪ ਰੇਖਾ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਪ੍ਰਚੱਲਤ ਗਹਿਣੇ ਵੀ ਆਪਣੇ ਹੱਥੀ ਤਿਆਰ ਕੀਤੇ ਹੋਏ ਹਨ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਇਹ ਵਿਭਾਗ ਹਮੇਸ਼ਾ ਸਮਕਾਲੀ ਸਮੇਂ ਅਨੁਸਾਰ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਵਰਕਸ਼ਾਪ ਜਾਂ ਸੈਮੀਨਾਰ ਕਰਵਾਉਂਦਾ ਰਹਿੰਦਾ ਹੈ ਤੇ ਅੱਜ ਦੀ ਪ੍ਰਦਰਸ਼ਨੀ ਵੀ ਇਸੇ ਕੜੀ ਦਾ ਹਿੱਸਾ ਹੈ। ਇਸ ਮੌਕੇ ਪ੍ਰੋ. ਮਨਦੀਪ ਕੌਰ ਅਤੇ ਕਾਲਜ ਦਾ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ। -ਖੇਤਰੀ ਪ੍ਰਤੀਨਿਧ

Advertisement

Advertisement
Author Image

sukhwinder singh

View all posts

Advertisement
Advertisement
×