ਪੰਜਾਬ ਕਲਾ ਭਵਨ ਵਿੱਚ ਪ੍ਰਦਰਸ਼ਨੀ
06:47 AM Mar 26, 2025 IST
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
Advertisement
ਪੰਜਾਬ ਲਲਿਤ ਕਲਾ ਅਕਾਦਮੀ ਤੇ ਵਿਸ਼ਵ ਯੂਨੀਵਰਸਿਟੀ ਆਫ਼ ਡਿਜ਼ਾਈਨ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਕਲਾ ਭਵਨ ਵਿੱਚ ਫੋਟੋਗ੍ਰਾਫੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਵਿਸ਼ਵ ਯੂਨੀਵਰਸਿਟੀ ਆਫ਼ ਡਿਜ਼ਾਇਨ ਦੇ 18 ਫੋਟੋਗ੍ਰਾਫਰਾਂ ਵੱਲੋਂ ਖਿੱਚੀਆਂ 40 ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਵਿਸ਼ਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੈ ਗੁਪਤਾ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਪੰਜਾਬ ਯੂਨੀਵਰਸਿਟੀ ਦੇ ਪ੍ਰੋ. ਭੁਪਿੰਦਰ ਸਿੰਘ ਬਰਾੜ ਅਤੇ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਪ੍ਰੋ. ਚਾਂਸਲਰ ਸਲੋਨੀ ਬਾਂਸਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਪ੍ਰਦਰਸ਼ਨੀ ਵਿੱਚ ਫੈਸ਼ਨ ਤੇ ਆਰਕੀਟੇਕਚਰ ਜਗਤ ਨਾਲ ਜੁੜੇ ਫੋਟੋਗ੍ਰਾਫਰਾਂ ਨੇ ਸ਼ਮੂਲੀਅਤ ਕੀਤੀ।
Advertisement
Advertisement